DGP Gaurav Yadav reached Sri Anandpur Sahib: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਵਿਸਾਖੀ-2023 ਦੇ ਤਿਉਹਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਵਿਰਾਸਤ-ਏ-ਖਾਲਸਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀ.ਜੀ.ਪੀ. ਨੇ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਰੂਟ ਪਲਾਨ ਦੇ ਨਾਲ-ਨਾਲ ਜ਼ਿਲ੍ਹਾ ਅਧਿਕਾਰੀਆਂ ਵਲੋਂ ਬਣਾਏ ਗਏ ਸੈਕਟਰਾਂ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਤਿਉਹਾਰ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਵਾਲੇ ਅਨਸਰਾਂ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਨੇ ਸਾਰੇ ਪਹਿਲੂਆਂ ਲਈ ਤਕਨੀਕੀ ਨਿਗਰਾਨੀ ‘ਤੇ ਵੀ ਜ਼ੋਰ ਦਿੱਤਾ ਅਤੇ ਸ਼ਰਧਾਲੂਆਂ ਲਈ ਪਾਰਕਿੰਗਾਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।
Reviewed police and security arrangements at Sri Anandpur Sahib and held meeting with officers ahead of #Baisakhi celebrations.@PunjabPoliceInd is working tirelessly to maintain peace and harmony in the State#SafePunjab pic.twitter.com/ywVM7G2C6b
— DGP Punjab Police (@DGPPunjabPolice) April 11, 2023
ਆਈਜੀਪੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਡੈਸਕ ਤੋਂ ਇਲਾਵਾ ਵੱਖਰੇ ਚੈਨਲਾਂ ਦੇ ਨਾਲ ਵਾਇਰਲੈੱਸ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਖ਼ਤ ਚੌਕਸੀ ਰੱਖਣ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।
ਮੀਟਿੰਗ ਤੋਂ ਬਾਅਦ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਨੇ ਸ਼ਹਿਰ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਲੋੜ ਅਨੁਸਾਰ ਅਧਿਕਾਰੀਆਂ ਦੀ ਤਾਇਨਾਤੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਵਿੱਚ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਡੀਆਈਜੀ ਹਰਚਰਨ ਭੁੱਲਰ, ਐਸਐਸਪੀ ਵਿਵੇਕ ਸ਼ੀਲ ਸੋਨੀ, ਐਸਪੀ ਰਾਜਪਾਲ ਹੁੰਦਲ ਅਤੇ ਅੱਠ ਕਮਾਂਡੈਂਟ/ਏਆਈਜੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h