ਸਰਕਾਰ ਦੇ ਵੱਲੋਂ ਨਸ਼ੇ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਇਲਾਕੇ ਵਿੱਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਐਕਸ਼ਨ ਲੈ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਹੁਣ ਥਾਣਾ ਧਾਰੀਵਾਲ ਦੀ ਪੁਲਿਸ ਵੱਲੋਂ ਵੀ ਲਗਾਤਾਰ ਨਸ਼ਾ ਤਸਕਰਾ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਮਾਮਲੇ ਵਿੱਚ ਥਾਣਾ ਧਾਰੀਵਾਲ ਦੀ ਪੁਲਿਸ ਵੱਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਸਲਾਮਤ ਮਸੀਹ ਉਰਫ ਲੰਬੜ ਨਾਂ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਤੇ ਪਹਿਲਾਂ ਹੀ 15 ਮਾਮਲੇ ਨਸ਼ਾ ਤਸਕਰੀ ਦੇ ਦਰਜ ਹਨ।
ਜਾਣਕਾਰੀ ਦਿੰਦਿਆਂ DSP ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਸੰਜੇ ਤਲਵਾਰ ਨਾਮਕ ਏਜੈਂਟ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜੋ 14 ਲੱਖ ਦੀ ਠੱਗੀ ਕਰਕੇ ਕਾਫੀ ਸਮੇਂ ਤੋਂ ਪੁਲਿਸ ਤੋਂ ਬਚਦਾ ਆ ਰਿਹਾ ਸੀ।