ਸ਼ੁੱਕਰਵਾਰ, ਸਤੰਬਰ 12, 2025 08:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਜਲਦ ਹੋਣਗੇ ਵੱਖ ਵੱਖ ਤਰ੍ਹਾਂ ਦੇ ਸੈਰ-ਸਪਾਟਾ ਮੇਲੇ, ਲੋਕਾਂ ਨੂੰ ਦਿਖਾਈ ਜਾਵੇਗੀ ਪੰਜਾਬ ਦੇ ਸੱਭਿਆਚਾਰ, ਵਿਰਾਸਤ ਤੇ ਖਾਣ-ਪੀਣ ਦੀ ਝਲਕ

Tourism in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ।

by ਮਨਵੀਰ ਰੰਧਾਵਾ
ਜੂਨ 6, 2023
in ਪੰਜਾਬ
0

Tourism Fairs in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਤ ਚਰਚਾ ਹੋਈ।

ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਨਕਸ਼ੇ ‘ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗਾ।

ਦੱਸ ਦਈਏ ਕਿ ਮੀਟਿੰਗ ਬਾਰੇ ਸੀਐਮ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ। ਜਿਸ ‘ਚ ਉਨ੍ਹਾਂ ਲਿਖਿਆ, “ਅੱਜ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਤ ਚਰਚਾ ਹੋਈ…
ਜਲਦ ਹੀ ਅਸੀਂ ਪੰਜਾਬ ‘ਚ ਵੱਖ ਵੱਖ ਤਰ੍ਹਾਂ ਦੇ ਸੈਰ-ਸਪਾਟਾ ਮੇਲੇ ਕਰਾਉਣ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਸੱਭਿਆਚਾਰ, ਵਿਰਾਸਤ ਤੇ ਖਾਣ-ਪੀਣ ਦੀ ਝਲਕ ਵਿਖਾਈ ਦੇਵੇ… ਅਸਲ ‘ਚ ਲੋਕਾਂ ਨੂੰ ਰੰਗਲਾ ਪੰਜਾਬ ਦਿਖਾਵਾਂਗੇ..”

ਅੱਜ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਤ ਚਰਚਾ ਹੋਈ…
ਜਲਦ ਹੀ ਅਸੀਂ ਪੰਜਾਬ ‘ਚ ਵੱਖ ਵੱਖ ਤਰ੍ਹਾਂ ਦੇ ਸੈਰ-ਸਪਾਟਾ ਮੇਲੇ ਕਰਾਉਣ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਸੱਭਿਆਚਾਰ, ਵਿਰਾਸਤ ਤੇ ਖਾਣ-ਪੀਣ ਦੀ ਝਲਕ ਵਿਖਾਈ ਦੇਵੇ…
ਅਸਲ ‘ਚ… pic.twitter.com/Ie1dkxx5Jp

— Bhagwant Mann (@BhagwantMann) June 6, 2023

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ‘ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ‘ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ ‘ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanBhagwant MannHeritage of Punjabpro punjab tvPunjab CMPunjab Culturepunjab newsPunjab Tourism DepartmentPunjab Tourism Ministerpunjabi newsTourism fairs in Punjab
Share229Tweet143Share57

Related Posts

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.