ਡੀਆਈਜੀ ਜਲੰਧਰ ਰੇਂਜ ਸਵਪਨ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਾਰਿਸ ਪੰਜਾਬ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਖਿਲਾਫ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨਾਲ ਆਈਐਸਆਈ ਦਾ ਕਨੈਕਸ਼ਨ ਹੈ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਇਸ ਸਮੇਂ ਆਪਣੇ 4 ਸਮਰਥਕਾਂ ਜਿਸ ‘ਚ ਉਸ ਦਾ ਚਾਚਾ ਵੀ ਸ਼ਾਮਿਲ ਹੈ ਨਾਲ ਫਰਾਰ ਹੈ ਤੇ ਅੱਜ ਇਸਦੇ 10 ਸਮਰਥਕ ਫੜ੍ਹੇ ਗਏ ਹਨ। ਪਾਕਿਸਤਾਨ ਨਾਲ ਲਿੰਕ ਦੇ ਸਵਾਲ ‘ਤੇ ਉਨ੍ਹਾਂ ਜਵਾਬ ਦਿੱਤਾ ਕਿ ਇਸਦੇ ਪਾਕਿ ਨਾਲ ਵੀ ਲਿੰਕ ਹਨ ਤੇ ਇਸ ‘ਚ ਆਈਐਸਆਈ ਦਾ ਕਨੈਕਸ਼ਨ ਵੀ ਪਾਇਆ ਗਿਆ ਹੈ।
ਇੱਥੇ ਪੁਲਿਸ ਨੇ ਇੱਕ ਹੋਰ ਖੁਲਾਸਾ ਕੀਤਾ ਹੈ। ਪੁਲਿਸ ਅਨੁਸਾਰ ਅੰਮ੍ਰਿਤਪਾਲ ਆਨੰਦਪੁਰ ਖਾਲਸਾ ਫੋਰਸ (ਏ.ਕੇ.ਐਫ.) ਬਣਾ ਰਿਹਾ ਸੀ। ਪੁਲੀਸ ਨੇ ਉਸ ਦੇ ਘਰ ਅਤੇ ਉਸ ਦੇ ਸਾਥੀਆਂ ਕੋਲੋਂ ਬਰਾਮਦ ਕੀਤੇ ਹਥਿਆਰਾਂ ’ਤੇ ਏ.ਕੇ.ਐਫ ਲਿਖਿਆ ਹੋਇਆ ਪਾਇਆ। ਅਜਿਹੇ ‘ਚ ਸ਼ੱਕ ਹੈ ਕਿ ਅੰਮ੍ਰਿਤਪਾਲ ਏ.ਕੇ.ਐੱਫ ਦੇ ਨਾਂ ‘ਤੇ ਆਪਣੀ ਪ੍ਰਾਈਵੇਟ ਫੌਜ ਤਿਆਰ ਕਰ ਰਿਹਾ ਸੀ।
ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ ਉਨ੍ਹਾਂ ਕੋਲੋਂ ਨਾਜਾਇਜ਼ ਤੌਰ ’ਤੇ ਰੱਖੇ ਹਥਿਆਰ ਵੀ ਬਰਾਮਦ ਹੋਏ ਹਨ। 12 ਬੋਰ ਦੇ 193 ਕਾਰਤੂਸ, 315 ਬੋਰ ਦਾ ਅਸਲਾ, 57 ਜਿੰਦਾ ਕਾਰਤੂਸ ਸਮੇਤ ਇੱਕ ਸਾਈਬਰ ਵੀ ਬਰਾਮਦ ਕੀਤਾ ਗਿਆ ਹੈ।
ਐਸਐਸਪੀ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ‘ਚ ਲੱਗੀ ਹੋਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਥਾਣਾ ਅਜਨਾਲਾ ਵਿੱਚ ਹਿੰਸਾ ਦੇ ਦੋਸ਼ਾਂ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰਾਂਗੇ ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਬਰਕਰਾਰ ਹੈ ਤੇ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h