Fee receipts for Government Services on Mobile: ਇੱਕ ਹੋਰ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਹੁਣ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐਸ.ਐਮ.ਐਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨਾਲ ਨਾ ਸਿਰਫ਼ 1.3 ਕਰੋੜ ਕਾਗਜ਼ਾਂ ਦੀ ਬੱਚਤ ਹੋਵੇਗੀ, ਬਲਕਿ ਸਰਕਾਰੀ ਖ਼ਜ਼ਾਨੇ ਤੋਂ ਸਾਲਾਨਾ ਤਕਰੀਬਨ 80 ਲੱਖ ਰੁਪਏ ਦਾ ਬੋਝ ਵੀ ਘਟੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸੇਵਾ ਸ਼ੁਰੂ ਹੋ ਗਈ ਹੈ। ਕਾਗ਼ਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ ਵਿੱਚ ਕਾਰਬਨ ਦੀ ਵਰਤੋਂ ਘਟੇਗੀ ਜੋ ਕਿ ਇੱਕ ਚੰਗੇ ਤੇ ਸਾਫ਼ ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਰਹੇਗੀ ਕਿਉਂਕਿ ਹੁਣ ਉਹ ਐਸ.ਐਮ.ਐਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਸਕਣਗੇ।
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਡਿਜੀਟਲ ਰਸੀਦਾਂ ‘ਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੇਗਾ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾਵੇਗੀ। ਪਰ ਉਨ੍ਹਾਂ ਨਾਲ ਹੀ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ।
Governance Reforms & Public Grievances Minister @AroraAmanSunam said that DGR has decided to issue fee receipts for government services on applicants’ mobile phones, which will save 1.3 crore papers every year & reduce carbon footprints at Sewa Kendras. pic.twitter.com/JtECyumhko
— Government of Punjab (@PunjabGovtIndia) May 12, 2023
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਡਿਜੀਟਲ ਰਸੀਦਾਂ ‘ਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੇਗਾ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾਵੇਗੀ। ਪਰ ਉਨ੍ਹਾਂ ਨਾਲ ਹੀ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ।
ਇਸ ਦੌਰਾਨ ਡਾਇਰੈਕਟਰ ਡੀ.ਜੀ.ਆਰ. ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਿਸਟਮ ਨੂੰ ਡੀ.ਜੀ.ਆਰ. ਦੀ ਆਪਣੀ ਸਾਫਟਵੇਅਰ ਟੀਮ ਵੱਲੋਂ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਪ੍ਰਿਯਾਂਕ ਸ਼ਰਮਾ, ਸੁਖਵਿੰਦਰ ਸਿੰਘ ਅਤੇ ਰੌਬਿਨ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h