Digital Transactions: ਅੱਜ ਦੇ ਸਮੇਂ ਵਿੱਚ ਭਾਰਤ ਡਿਜੀਟਲ ਲੈਣ-ਦੇਣ ਦੇ ਮਾਮਲੇ ‘ਚ ਗਲੋਬਲ ਲੀਡਰ ਬਣ ਗਿਆ ਹੈ। ਸਮੇਂ-ਸਮੇਂ ‘ਤੇ ਇਹ ਚਰਚਾ ਹੁੰਦੀ ਰਹਿੰਦੀ ਹੈ ਕਿ ਕਿਵੇਂ ਭਾਰਤ ਨੇ ਡਿਜੀਟਲ ਪੇਮੈਂਟ ਦੇ ਮਾਮਲੇ ‘ਚ ਵਿਕਸਿਤ ਦੇਸ਼ਾਂ ਨੂੰ ਵੀ ਮੀਲ ਪਿੱਛੇ ਛੱਡ ਦਿੱਤਾ ਹੈ। ਡਿਜੀਟਲ ਭੁਗਤਾਨ ਦੇ ਅੰਕੜੇ ਵੀ ਭਾਰਤ ਦੇ ਇਸ ਵਾਧੇ ਦੀ ਦਾਸਤਾਂ ਬਿਆਨ ਕਰਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੇਸ਼ ‘ਚ ਰੋਜ਼ਾਨਾ ਲਗਪਗ 38 ਕਰੋੜ ਡਿਜੀਟਲ ਪੇਮੈਂਟ ਕੀਤੇ ਜਾ ਰਹੇ ਹਨ।
ਆਰਬੀਆਈ ਗਵਰਨਰ ਨੇ ਦੱਸਿਆ ਇਹ ਅੰਕੜਾ
ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਇੱਕ ਪ੍ਰੋਗਰਾਮ ‘ਚ ਡਿਜੀਟਲ ਪੇਮੈਂਟ ‘ਚ ਵਾਧੇ ਨਾਲ ਜੁੜੇ ਇਨ੍ਹਾਂ ਅੰਕੜਿਆਂ ਦੀ ਜਾਣਕਾਰੀ ਦਿੱਤੀ। ਉਹ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਭਾਵ ਸੀ.ਆਈ.ਆਈ. ਦੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈ ਰਿਹਾ ਸੀ। ਇਸ ਮੌਕੇ ਉਨ੍ਹਾਂ ਨੇ 2000 ਰੁਪਏ ਦੇ ਨੋਟ ਨੂੰ ਬੰਦ ਕਰਨ ਦੇ ਹਾਲ ਹੀ ਦੇ ਫੈਸਲੇ ਤੋਂ ਲੈ ਕੇ ਮਹਿੰਗਾਈ, ਰੇਪੋ ਰੇਟ ਅਤੇ ਡਿਜੀਟਲ ਲੈਣ-ਦੇਣ ਵਰਗੇ ਮੁੱਦਿਆਂ ਬਾਰੇ ਗੱਲ ਕੀਤੀ।
ਆਰਬੀਆਈ ਗਵਰਨਰ ਨੇ ਦੱਸਿਆ ਕਿ ਸਾਲ 2016 ਵਿੱਚ ਜਿੱਥੇ ਦੇਸ਼ ਭਰ ਵਿੱਚ ਹਰ ਰੋਜ਼ ਲਗਪਗ 2.28 ਕਰੋੜ ਡਿਜੀਟਲ ਲੈਣ-ਦੇਣ ਹੋ ਰਿਹਾ ਸੀ, ਉੱਥੇ ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 38 ਕਰੋੜ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹਰ ਰੋਜ਼ ਔਸਤਨ 37.75 ਕਰੋੜ ਡਿਜੀਟਲ ਲੈਣ-ਦੇਣ ਹੋ ਰਿਹਾ ਹੈ ਅਤੇ ਇਨ੍ਹਾਂ ਵਿੱਚ ਯੂਪੀਆਈ ਦੀ ਹਿੱਸੇਦਾਰੀ ਸਭ ਤੋਂ ਵੱਧ ਹੈ। ਲਗਪਗ 29.5 ਕਰੋੜ ਡਿਜੀਟਲ ਲੈਣ-ਦੇਣ ਇਕੱਲੇ UPI ਰਾਹੀਂ ਰੋਜ਼ਾਨਾ ਪੂਰੇ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h