ਸ਼ਨੀਵਾਰ ਸਵੇਰੇ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਸੀ।ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਆਖਿਆ।ਉਨ੍ਹਾਂ ਨੇ ਲੁਧਿਆਣਾ ‘ਚ ਆਖਰੀ ਸਾਹ ਲਏ।ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ।ਇਨਾਂ੍ਹ ਵਿਚ ਹਵਾ ਵਿਚ ਲਿਖੇ ਹਰਫ, ਲਫਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ‘ਚ ਸੁਲਗਦੀ ਵਰਣਮਾਲਾ ਸ਼ਾਮਿਲ ਹਨ।
ਉਨ੍ਹਾਂ ਦਾ ਇਸ ਦੁਨੀਆ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।ਮਸ਼ਹੂਰ ਕਵੀ ਦੇ ਦਿਹਾਂਤ ਦੀ ਖਬਰ ਸੁਣ ਪੰਜਾਬੀ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਛਾਈ ਹੋਈ ਹੈ।ਗਲੋਬਲ ਸਟਾਰ ਦਿਲਜੀਤ ਦੁਸਾਂਝ ਨੇ ਆਪਣੇ ਲਾਈਵ ਸ਼ੋਅ ਦੌਰਾਨ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ।ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਇਕ ਪੋਸਟ ਸਾਂਝੀ ਕਰਦਿਆਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ ਸੀ।ਇਸ ਪੋਸਟ ਨਾਲ ਉਨ੍ਹਾਂ ਨੇ ਲਿਖਿਆ ਸੀ, ਓ ਵਾਹਿਗੁਰੂ…।
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ।ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ।ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਤੇ ਸੇਵਾਮੁਕਤ ਹੋਏ।ਸੁਰਜੀਤ ਪਾਤਰ ਨੂੰ 2012 ‘ਚ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਆ ਗਿਆ।ਉਨ੍ਹਾਂ ਨੂੰ 1979 ‘ਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ‘ਚ ਸਾਹਿਤ ਅਕਾਦਮੀ ਐਵਾਰਡ, 1999 ‘ਚ ਪੰਚਾਨੰਦ ਐਵਾਰਡ, 2007 ‘ਚ ਆਨੰਦ ਕਾਵ ਸਨਮਾਨ, 2009 ‘ਚ ਸਰਸਵਤੀ ਸਨਮਾਨ ਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
View this post on Instagram