ਸਿੱਖ ਇਤਿਹਾਸ ‘ਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ।ਅੱਜ ਦੇ ਦਿਨ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਨ 1699 ਈ. ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਵਿਸਾਖੀ ਦਾ ਤਿਉਹਾਰ ਪੰਜਾਬ ਦੇ ਲਈ ਨਾ ਸਿਰਫ ਧਾਰਮਿਕ ਰੂਪ ਨਾਲ ਮਹੱਤਵਪੂਰਨ ਹੈ ਸਗੋਂ ਇਹ ਆਰਥਿਕ ਰੂਪ ਤੋਂ ਵੀ ਮਹੱਤਵਪੂਰਨ ਹੈ।
View this post on Instagram
ਇਸ ਦਿਨ ਪੰਜਾਬ ‘ਚ ਕਣਕ ਦੀ ਕਟਾਈ ਦੀ ਸ਼ੁਰੂਆਤ ਹੁੰਦੀ ਹੈ।ਖੇਤਾਂ ‘ਚ ਸੁਨਹਿਰੇ, ਲਹਿਰਾਉਂਦੀ ਪੱਕੀ ਫਸਲ ਨੂੰ ਦੇਖ ਕੇ ਕਿਸਾਨਾਂ ਨੂੰ ਆਪਣੀ ਮਿਹਨਤ ਦਾ ਮੁੱਲ ਨਜ਼ਰ ਆਉਂਦਾ ਹੈ।ਪੰਜਾਬੀ ਕਲਾਕਾਰ ਵੀ ਇਸ ਤਿਉਹਾਰ ਨੂੰ ਖਾਸ ਅੰਦਾਜ਼ ‘ਚ ਮਨਾ ਰਹੇ ਹਨ।
ਹਾਲ ਹੀ ‘ਚ ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੁਸਾਂਝ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਉਂਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਗੁਰੂ ਘਰ ‘ਚ ਮੱਥਾ ਟੇਕਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਦੀ ਬਾਣੀ ਦਾ ਵੀ ਆਨੰਦ ਲਿਆ।ਇਸ ਵੀਡੀਓ ਨੂੰ ਸੋਸ਼ਲ਼ ਮੀਡੀਆ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕਰਦੇ ਹੋਏ ਦਿਲਜੀਤ ਦੁਸਾਂਝ ਨੇ ਕੈਪਸ਼ਨ ‘ਚ ਲਿਖਿਆ, ‘ਉਦੋਂ ਅਸਲ ਵਿਸਾਖੀ ਚੜ੍ਹਦੀ ਹੈ, ਜਦੋਂ ਧੁਰ ਅੰਦਰੋਂ ਐਲਾਨ ਹੁੰਦੇ, ਉਹਦਾ ਬਾਜ ਤੇ ਘੋੜਾ ਦੇਖਣ ਲਈ ਲੱਖ ਰਿਸ਼ੀ-ਮੁਨੀ ਕੁਰਬਾਨ ਹੁੰਦੇ’ਵਿਸਾਖੀ ਦੀਆਂ ਸਾਰੀ ਸੰਗਤ ਨੂੰ ਲੱਖ ਲੱਖ ਮੁਬਾਰਕਾਂ।