ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ੀ ਦੀ ਖਬਰ ਸਾਂਝੀ ਕੀਤੀ। ਦਿਲਪ੍ਰੀਤ ਢਿੱਲੋਂ ਸੋਸ਼ਲ ਮੀਡੀਆਂ ‘ਤੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੇ ਇੱਕ ਪੁੱਤ ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਗਾਇਕ ਨੇ ਆਪਣੇ ਨਵਜੰਮੇ ਪੁੱਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ, “ਬਸ ਹੁਣ ਕੁਝ ਨਹੀਂ ਕਹਿਣ ਨੂੰ ਅਤੇ ਰੱਬ ਕੋਲੋਂ ਮੰਗਣ ਨੂੰ।”







