ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਘਰੇਲੂ ਉਡਾਣਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤਕ ਇਸ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।
ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h