Punjab Government vs Central Government: ਪੰਜਾਬ ਸਰਕਾਰ ਦਾ ਕੇਂਦਰ ਨਾਲ ਆਰਡੀਐਫ ਅਤੇ ਐਨਐਚਐਮ ਦੀ ਰਾਸ਼ੀ ਨੂੰ ਲੈ ਕੇ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਦੀ ਮਾਨ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਅਦਾਲਤ ਦੇ ਬਾਹਰ ਹੀ ਇਸ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ।
ਦੱਸ ਦਈਏ ਕਿ ਰੂਰਲ ਡਿਵੈਲਪਮੈਂਟ ਫੰਡ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਵਿਵਾਦ ਹੋਰ ਵਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ RDF ਅਤੇ NHM ਨੂੰ ਪੈਸੇ ਨਾ ਦੇਣ ‘ਤੇ ਹੁਣ ਪੰਜਾਬ ਸਰਕਾਰ ਇੱਕ ਤੋਂ ਬਾਅਦ ਇੱਕ ਲੜਾਈ ਲੜਨ ਦੇ ਮੂਡ ‘ਚ ਨਜ਼ਰ ਆ ਰਹੀ ਹੈ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਰਡੀਐਫ ਅਤੇ ਐਨਐਚਐਮ ਦਾ ਪੈਸਾ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਸੀ। ਹਾਲ ਹੀ ‘ਚ ਹੋਈ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਦੌਰਾਨ ਹੀ ਸੀਐਮ ਮਾਨ ਨੇ ਕਿਹਾ ਗਿਆ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਦੇ ਬਕਾਇਆ ਫੰਡਾਂ ਦੀ ਅਦਾਇਗੀ ਨਾ ਕੀਤੀ ਤਾਂ ਉਹ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।
RDF ਦਾ ਪੈਸਾ ਕੇਂਦਰ ਵੱਲੋਂ ਰੋਕੇ ਜਾਣ ਕਾਰਨ ਪੰਜਾਬ ਦੇ ਪਿੰਡਾਂ ਦਾ ਵਿਕਾਸ ਰੁੱਕਿਆ ਪਿਆ ਹੈ
ਪਿਛਲੀਆਂ ਸਰਕਾਰਾਂ ਨੇ RDF ਦੇ ਪੈਸਿਆਂ ਨੂੰ ਗ਼ਲਤ ਥਾਂ ਵਰਤਿਆ
ਅਸੀਂ ਇਸ ਪੈਸੇ ਨੂੰ ਸਹੀ ਥਾਂ ਵਰਤਣ ਲਈ Act ਬਣਾ ਚੁੱਕੇ ਹਾਂਕੇਂਦਰ ਸਰਕਾਰ ਜਿਸ ਸੂਬੇ ‘ਚ BJP ਦੀ ਸਰਕਾਰ ਨਹੀਂ ਉਨ੍ਹਾਂ ਸੂਬਿਆਂ ਨੂੰ ਐਵੇਂ ਹੀ ਤੰਗ ਕਰਦੀ ਹੈ
—CM @BhagwantMann pic.twitter.com/X0NhBHEexA— AAP Punjab (@AAPPunjab) June 20, 2023
ਇਸ ਦੇ ਨਾਲ ਹੀ ਮੁੱਖ ਮੰਤਰੀ ਦਫਤਰ ਦੇ ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਖਿਲਾਫ ਸੁਪਰੀਮ ਕੋਰਟ ਜਾਣ ਦਾ ਫੈਸਲਾ ਲਿਆ ਹੈ। ਪਰ ਇਸ ਤੋਂ ਪਹਿਲਾਂ ਸੀਐਮ ਮਾਨ ਪੀਐਮ ਮੋਦੀ ਨੂੰ ਮਿਲਣ ਜਾ ਰਹੇ ਹਨ। ਜਿਸ ਲਈ ਪੀਐਮਓ ਤੋਂ ਸਮਾਂ ਮੰਗਿਆ ਗਿਆ ਹੈ। ਪਰ ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ।
ਕੇਂਦਰ ਕੋਲ ਪੰਜਾਬ ਦਾ 5800 ਕਰੋੜ ਰੁਪਏ ਬਕਾਇਆ
ਪੰਜਾਬ ਸਰਕਾਰ ਦੇ ਆਰਡੀਐਫ ਅਤੇ ਐਨਐਚਐਮ ਤੋਂ ਇਲਾਵਾ ਹੋਰ ਸਕੀਮਾਂ ਲਈ ਕੇਂਦਰ ਸਰਕਾਰ ਤੋਂ 5800 ਕਰੋੜ ਰੁਪਏ ਬਕਾਇਆ ਹੈ। ਜਿਸ ਨੂੰ ਲੈ ਕੇ ਸੀਐਮ ਮਾਨ ਤੋਂ ਲੈ ਕੇ ਕਈ ਕੈਬਨਿਟ ਮੰਤਰੀਆਂ ਨੇ ਵੀ ਕਈ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ। ਪਰ ਉਨ੍ਹਾਂ ਨੂੰ ਵਾਰ-ਵਾਰ ਸਿਰਫ਼ ਭਰੋਸਾ ਦਿੱਤਾ ਗਿਆ ਪਰ ਕੇਂਦਰ ਵੱਲੋਂ ਨਵੀਆਂ ਸ਼ਰਤਾਂ ਲਗਾ ਕੇ ਬਕਾਏ ਜਾਰੀ ਨਹੀਂ ਕੀਤੇ ਗਏ। ਇੰਨਾ ਹੀ ਨਹੀਂ ਇਸ ਸਬੰਧੀ ਪੰਜਾਬ ਸਰਕਾਰ ਨੂੰ ਕਈ ਪੱਤਰ ਵੀ ਲਿਖੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h