Fight in Marriage at Abohar: ਅਬੋਹਰ ਦੀ ਜੰਮੂ ਬਸਤੀ ‘ਚ ਵਿਆਹ ਸਮਾਗਮ ‘ਚ ਦਾਜ ਦੀ ਮੰਗ ਨੂੰ ਲੈ ਕੇ ਦੋ ਧਿਰਾਂ ‘ਚ ਝਗੜਾ ਹੋ ਗਿਆ। ਕੁਝ ਦੇਰ ਵਿਚ ਹੀ ਸਮਾਗਮ ਵਾਲੀ ਥਾਂ ‘ਤੇ ਮਾਹੌਲ ਗਰਮ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।
ਸੂਚਨਾ ਮਿਲਣ ‘ਤੇ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਬਰਾਤ ਨੂੰ ਬੇਰੰਗ ਪਰਤਣਾ ਪਿਆ। ਜਾਣਕਾਰੀ ਮੁਤਾਬਕ ਫਾਜ਼ਿਲਕਾ ਨਿਵਾਸੀ ਰਾਹੁਲ ਦਾ ਵਿਆਹ ਜੰਮੂ ਬਸਤੀ ‘ਚ ਰਮੇਸ਼ ਕੁਮਾਰ ਦੀ ਬੇਟੀ ਨਾਲ ਤੈਅ ਹੋਇਆ ਸੀ। ਵਿਆਹ ਲਈ ਬਾਰਾਤ ਧੂਮਧਾਮ ਨਾਲ ਪਹੁੰਚੀ।
ਇਸ ਦੌਰਾਨ ਲਾਵਾਂ ਫੇਰੇ ਵੀ ਲੱਗ ਚੁੱਕੇ ਸੀ ਪਰ ਜਦੋਂ ਲਾੜੀ ਦੇ ਵਿਦਾ ਹੋਣ ਦਾ ਸਮਾਂ ਆਇਆ ਤਾਂ ਲੜਕੇ ਵਾਲਿਆਂ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਇਸ ਦੌਰਾਨ ਇੱਟਾਂ-ਪੱਥਰਾਂ ਦੀ ਵੀ ਜ਼ੋਰਦਾਰ ਬਾਰਸ਼ ਸ਼ੁਰੂ ਹੋ ਗਈ। ਡੀਜੇ ਵੀ ਤੋੜ ਦਿੱਤਾ। ਦੂਜੇ ਪਾਸੇ ਲੜਕੀ ਦੇ ਭਰਾ ਨਸੀਬ ਦਾ ਦੋਸ਼ ਹੈ ਕਿ ਲੜਕੇ ਵਾਲਿਆਂ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕੀਤੀ, ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋਈਆ। ਲੜਕੇ ਵਾਲਿਆਂ ਨੇ ਹੰਗਾਮਾ ਕੀਤਾ ਅਤੇ ਉਸਨੂੰ ਤੇ ਉਸਦੀ ਦਾਦੀ ਲਕਸ਼ਮੀ ਨੂੰ ਜ਼ਖਮੀ ਕਰ ਦਿੱਤਾ।
ਇਸ ਦੌਰਾਨ ਦੋਵੇਂ ਜ਼ਖ਼ਮੀਆਂ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਦੋਵਾਂ ਧਿਰਾਂ ਦੇ ਝਗੜੇ ਕਾਰਨ ਲਾੜਾ-ਲਾੜੀ ਦੇ ਚਾਅ ਧਰੇ ਦੇ ਧਰੇ ਰਹਿ ਗਏ, ਬਾਰਾਤ ਨੂੰ ਖਾਲੀ ਹੱਥ ਪਰਤਣਾ ਪਿਆ।
ਦੂਜੇ ਪਾਸੇ ਥਾਣਾ ਸਿਟੀ ਦੇ ਇੰਚਾਰਜ ਪਰਮਜੀਤ ਕੰਬੋਜ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਸ਼ਿਕਾਇਤ ਆਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h