Gurdaspur Youth in Canada Police: ਪੰਜਾਬ ਦੇ ਨੌਜਵਾਨ ਆਪਣੇ ਆਪ ਨੂੰ ਸਫ਼ਲ ਬਣਾਉਣ ਲਈ ਵਿਦੇਸ਼ਾਂ ਵਿੱਚ ਵੀ ਖੂਬ ਮਿਹਨਤ ਕਰ ਰਹੇ ਹਨ। ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਸਮੇਤ ਹੋਰ ਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਪਰ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੈਨੇਡਾ ਵਿੱਚ ਪੰਜਾਬੀਆਂ ਦੀ ਕੈਬਨਿਟ ਅਤੇ ਵੱਡੇ ਉਦਯੋਗਾਂ ਸਮੇਤ ਅਹਿਮ ਅਹੁਦਿਆਂ ‘ਤੇ ਵਾਧਾ ਹੋ ਰਿਹਾ ਹੈ।
ਜ਼ਿਲ੍ਹਾ ਗੁਰਦਾਸਪੁਰ ਲਈ ਮਾਣ ਵਾਲੀ ਗੱਲ ਇਹ ਹੈ ਕਿ ਦੀਨਾਨਗਰ ਕਸਬੇ ਦੇ ਪਿੰਡ ਅਵਾਂਖਾ ਦੇ ਵਸਨੀਕ ਵਿਕਰਮਜੀਤ ਸਿੰਘ ਚਿੱਬ, ਜੋ ਕਿ ਪੰਜ ਸਾਲ ਪਹਿਲਾਂ ਕੈਨੇਡਾ ਗਏ ਸੀ, ਦੀ ਕੈਨੇਡਾ ਦੇ ਪੁਲਿਸ ਅਧਿਕਾਰੀ ਵਜੋਂ ਚੋਣ ਹੋਈ ਹੈ। ਇਸ ਦੇ ਨਾਲ ਹੀ ਵਿਕਰਮਜੀਤ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ ਦਾ ਪਹਿਲਾ ਲੜਕਾ ਹੈ ਜੋ ਵਿਦੇਸ਼ ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਹੈ।
ਵਿਕਰਮਜੀਤ ਸਿੰਘ ਦਾ ਜਨਮ ਪਿੰਡ ਅਵਾਂਖਾ, ਹਲਕਾ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਇਆ। ਮੁੱਢਲੀ ਪੜ੍ਹਾਈ ਤੋਂ ਬਾਅਦ ਕੈਨੇਡਾ ਚਲਾ ਗਿਆ। ਆਪਣੀ ਮਿਹਨਤ ਸਦਕਾ ਹੁਣ ਉਹ ਟੋਰਾਂਟੋ ਪੁਲਿਸ ਵਿੱਚ ਭਰਤੀ ਹੋਇਆ ਹੈ। ਬੇਟੇ ਦੀ ਇਸ ਪ੍ਰਾਪਤੀ ‘ਤੇ ਪੂਰਾ ਜਸ਼ਨ ਮਨਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਕਰਮਜੀਤ ਸਿੰਘ ਦੀ ਮਾਤਾ ਨਰੇਸ਼ ਚਿੱਬ ਨੇ ਦੱਸਿਆ ਕਿ ਅੱਜ ਮੈਂ ਬਹੁਤ ਖੁਸ਼ ਹਾਂ। ਮੇਰੇ ਬੇਟੇ ਨੇ ਬਗੈਰ ਮੈਨੂੰ ਦੱਸੇ ਸਖ਼ਤ ਮਿਹਨਤ ਕਰਕੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ। ਮੈਨੂੰ ਬਹੁਤ ਖੁਸ਼ੀ ਹੋਈ ਜਦੋਂ ਮੈਂ ਮੇਰੇ ਬੇਟੇ ਨੂੰ ਪੁਲਿਸ ਦੀ ਵਰਦੀ ਵਿੱਚ ਦੇਖਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਇੱਕ ਸਾਲ ਦਾ ਸੀ ਤਾਂ ਉਸਦੇ ਪਿਤਾ ਦੀ ਮੌਤ ਹੋ ਗਈ। ਉਸ ਤੋਂ ਬਾਅਦ ਉਸ ਦਾ ਸਾਰਾ ਪਾਲਣ-ਪੋਸ਼ਣ ਉਨ੍ਹਾਂ ਨੇ ਹੀ ਕੀਤਾ ਹੈ।
ਵਿਕਰਮਜੀਤ ਦੀ ਮਾਤਾ ਨੇ ਅੱਗੇ ਦੱਸਿਆ ਕਿ ਇੱਕ ਵਾਰ ਉਹ ਚੰਬਾ ਜ਼ਿਲ੍ਹੇ ਵਿੱਚ ਕ੍ਰਿਕਟ ਵਿੱਚ ਚੁਣਿਆ ਗਿਆ ਸੀ ਪਰ ਤਿੰਨ ਦਿਨਾਂ ਬਾਅਦ ਉਸ ਦੀ ਚੋਣ ਰੱਦ ਹੋ ਗਈ ਤਾਂ ਬੇਟਾ ਬਹੁਤ ਰੋਇਆ ਤੇ ਮੈਂ ਉਸ ਨੂੰ ਹੌਸਲਾ ਦਿੱਤਾ। ਜਿਸ ਤੋਂ ਬਾਅਦ ਉਹ ਆਈਲੈੱਟਸ ਕਰਕੇ ਵਿਦੇਸ਼ ਚਲਾ ਗਿਆ। ਨਰੇਸ਼ ਚਿੱਬ ਨੇ ਕਿਹਾ ਕਿ ਅੱਜ ਮੇਰੇ ਪੁੱਤਰ ਨੇ ਦੇਸ਼ ਵਿਦੇਸ਼ ਵਿੱਚ ਜ਼ਿਲ੍ਹੇ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਮੌਕੇ ਉਸ ਦੀ ਮਾਤਾ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਤੇ ਸ਼ਹਿਰ ਵਾਸੀਆਂ ਵੱਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਕਰਮ ਬਹੁਤ ਹੀ ਮਿਹਨਤੀ ਲੜਕਾ ਸੀ। ਉਸ ਨੇ ਵਿਦੇਸ਼ਾਂ ਵਿੱਚ ਪੰਜਾਬ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h