Pune-Bengaluru Highway Accident: ਪੁਣੇ ਦੇ ਨਾਵਲੇ ਬ੍ਰਿਜ ਇਲਾਕੇ ‘ਚ ਐਤਵਾਰ ਨੂੰ ਇੱਕ ਵੱਡੇ ਸੜਕ ਹਾਦਸੇ ‘ਚ ਘੱਟੋ-ਘੱਟ 48 ਵਾਹਨ ਨੁਕਸਾਨੇ (48 vehicles collided) ਗਏ। ਅੱਗ ਬੁਝਾਊ ਵਿਭਾਗ ਨੇ ਆਪਣੇ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਹੈ ਤੇ ਫਿਲਹਾਲ ਬਚਾਅ ਕਾਰਜ (rescue operation) ਜਾਰੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੜਕ ਦੀ ਉੱਚੀ ਢਲਾਨ ਅਤੇ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਇਲਾਕੇ ‘ਚ ਲਗਾਤਾਰ ਹੋ ਰਹੇ ਹਾਦਸਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਇਸ ਹਾਦਸੇ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਹੈ ਕਿ ਇਲਾਕੇ ‘ਚ ਅਕਸਰ ਹੀ ਢਲਾਣ ਅਤੇ ਤੇਜ਼ ਰਫ਼ਤਾਰ ਵਾਹਨਾਂ ਕਾਰਨ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ। ਹਾਲਾਂਕਿ ਅਜੇ ਤੱਕ ਜ਼ਖਮੀਆਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਹਾਦਸੇ ‘ਚ 48 ਦੇ ਕਰੀਬ ਵਾਹਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਵਾਹਨਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਹਨ, ਜਿਸ ਵਿਚ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
A major accident occurred at Navale bridge on the Pune-Bengaluru highway in Pune in which about 48 vehicles got damaged. Rescue teams from the Pune Fire Brigade and Pune Metropolitan Region Development Authority (PMRDA) have reached the spot: Pune Fire Brigade pic.twitter.com/h5Y5XtxVhW
— ANI (@ANI) November 20, 2022
ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 2 ਟੀਮਾਂ ਬਚਾਅ ‘ਚ ਲੱਗੀਆਂ ਹੋਈਆਂ ਹਨ। ਲੋਕਾਂ ਨੂੰ ਹਾਦਸੇ ਵਾਲੀ ਥਾਂ ਤੋਂ ਦੂਰ ਲਿਜਾਇਆ ਜਾ ਰਿਹਾ ਹੈ। ਹਾਦਸੇ ‘ਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵੀ ਭੇਜਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h