ਸੋਮਵਾਰ, ਅਗਸਤ 18, 2025 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਕੈਬਨਿਟ ਮੰਤਰੀ ਦਾ ਵੱਡਾ ਐਲਾਨ, ਸੂਬੇ ‘ਚ ਹਰ ਸਾਲ ਕੱਢੀਆਂ ਜਾਣਗੀਆਂ ਅਧਿਆਪਕਾਂ ਦੀਆਂ ਅਸਾਮੀਆਂ

Punjab News: ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵੀ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ 212 ਵਿਦਿਆਰਥੀਆਂ ਵਿਚੋਂ 50 ਫ਼ੀਸਦੀ ਦੇ ਕਰੀਬ ਵਿਦਿਆਰਥੀ ਨੌਕਰੀਆਂ ਹਾਸਲ ਕਰ ਚੁੱਕੇ ਹਨ।

by ਮਨਵੀਰ ਰੰਧਾਵਾ
ਫਰਵਰੀ 11, 2023
in ਸਿੱਖਿਆ, ਪੰਜਾਬ
0

Dr. Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਕਨਵੋਕੇਸ਼ਨ ਸਮਾਰੋਹ ਦੌਰਾਨ ਬੀ.ਐਡ ਤੇ ਐਮ.ਐਡ ਪਾਸ 212 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਡੀਨ ਭਾਸ਼ਾਵਾਂ, ਪੰਜਾਬੀ ਯੂਨੀਵਰਸਿਟੀ ਪ੍ਰੋ. (ਡਾ.) ਰਜਿੰਦਰਪਾਲ ਸਿੰਘ ਬਰਾੜ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਰੇਕ ਸਾਲ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਵੀ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ 212 ਵਿਦਿਆਰਥੀਆਂ ਵਿਚੋਂ 50 ਫ਼ੀਸਦੀ ਦੇ ਕਰੀਬ ਵਿਦਿਆਰਥੀ ਨੌਕਰੀਆਂ ਹਾਸਲ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਤਿੰਨ ਮੁੱਖ ਤਰਜੀਹਾਂ ‘ਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸ਼ਾਮਲ ਹੈ, ਜਿਨ੍ਹਾਂ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਨੌਜਵਾਨ ਪੀੜ੍ਹੀ ਸਿੱਖਿਅਤ ਹੋਵੇਗੀ ਤਾਂ ਰੋਜ਼ਗਾਰ ਦੇ ਵੀ ਬਿਹਤਰ ਮੌਕੇ ਮਿਲਣਗੇ। ਇਸ ਮੌਕੇ ਉਨ੍ਹਾਂ ਕਾਲਜ ਵਿਖੇ ਨਵੇਂ ਬਣੇ ਬਾਸਕਟਬਾਲ ਕੋਰਟ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਹਤ ਦੇ ਖੇਤਰ ‘ਚ ਸੁਧਾਰ ਲਈ ਆਉਣ ਵਾਲੇ ਛੇ ਮਹੀਨਿਆਂ ਲਈ ਟੀਚਾ ਮਿਥਿਆ ਗਿਆ ਹੈ ਜਿਸ ਤਹਿਤ ਸੂਬੇ ਦੇ ਸਾਰੇ ਹਸਪਤਾਲਾਂ ‘ਚ ਸਫ਼ਾਈ, ਦਵਾਈ ਦੀ ਉਪਲਬਧਤਾ, ਟੈੱਸਟਾਂ ਦੀ ਹਸਪਤਾਲਾਂ ਦੇ ਅੰਦਰ ਹੀ ਸਹੂਲਤ ਅਤੇ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਕੰਮ ਕੀਤਾ ਜਾਵੇਗਾ।

ਕਨਵੋਕੇਸ਼ਨ ਸਮਾਗਮ ਦੌਰਾਨ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਨੇ ਹਾਜ਼ਰੀਨ ਨੂੰ ਜੀਆਇਆਂ ਆਖਦਿਆਂ ਕਾਲਜ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਰਕਾਰ ਵੱਲੋਂ ਕਾਲਜ ਨੂੰ 2.30 ਕਰੋੜ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ, ਜਿਸ ਨਾਲ ਕਾਲਜ ਦੇ ਆਡੀਟੋਰੀਅਮ ਦਾ ਨਵੀਨੀਕਰਨ ਤੇ ਖੇਡ ਮੈਦਾਨ ‘ਚ ਟਰੈਕ ਬਣਾਇਆ ਜਾਵੇਗਾ।

ਪ੍ਰੋ. (ਡਾ.) ਰਜਿੰਦਰਪਾਲ ਸਿੰਘ ਬਰਾੜ ਨੇ ਕੂੰਜੀਵਤ ਭਾਸ਼ਣ (ਕਨਵੋਕੇਸ਼ਨ ਐਡਰੈਸ) ਪੜਿਆ ਅਤੇ ਰਜਿਸਟਰਾਰ (ਘਰੇਲੂ ਪ੍ਰੀਖਿਆਵਾਂ) ਪ੍ਰੋ. ਕਿਰਨਜੀਤ ਕੌਰ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਇਸ ਮੌਕੇ ਰਜਿਸਟਰਾਰ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਜੀ.ਐਸ. ਬਤਰਾ, ਸਰਕਾਰੀ ਬਿਕਰਮ ਕਾਲਜ ਦੇ ਪ੍ਰਿੰਸੀਪਲ ਡਾ. ਕੁਸ਼ਮ ਲਤਾ, ਪਿਯੂਸ਼ ਅਗਰਵਾਲ ਤੇ ਕਾਲਜ ਕੌਂਸਲ ਮੈਂਬਰ ਪ੍ਰੋ. (ਡਾ.) ਇੰਦਰਜੀਤ ਸਿੰਘ ਚੀਮਾ, ਡਾ. ਦੀਪਿਕਾ ਰਾਜਪਾਲ, ਡਾ. ਕੰਵਰ ਜਸਮਿੰਦਰਪਾਲ ਸਿੰਘ, ਡਾ. ਮਨਪ੍ਰੀਤ ਕੌਰ, ਰੁਪਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: B.Ed and M.EdConvocation CeremonyDr. Balbir SinghGovernment (State) College of Educationpatialapro punjab tvpunjab governmentpunjab ministerpunjab newspunjabi university
Share203Tweet127Share51

Related Posts

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.