Jaswinder Bhalla and Bal Mukand Sharma’s Song: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ ‘ਈਟ ਰਾਈਟ’ ਮੁਹਿੰਮ ਦਾ ਹਿੱਸਾ ਸੀ, ਜੋ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਚਲਾਈ ਜਾ ਰਹੀ ਹੈ।
ਪੰਜਾਬ ਭਵਨ ਵਿਖੇ ਕਰਵਾਏ ਗੀਤ ਲਾਂਚ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਿਡ-ਡੇ-ਮੀਲ ਅਤੇ ਹਸਪਤਾਲ ਦੀਆਂ ਖੁਰਾਕਾਂ ਵਿੱਚ ਮਿਲੇਟਸ (ਮੋਟਾ ਅਨਾਜ ਜਿਵੇਂ ਬਾਜਰਾ, ਜਵਾਰ, ਕੰਗਨੀ, ਕੋਦਰਾ) ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਦਿੱਤਾ।
ਡਾ. ਬਲਬੀਰ ਸਿੰਘ, ਜੋ ਪ੍ਰੀਵੈਂਟਿਵ ਹੈਲਥ ਦੇ ਹੱਕ ਵਿੱਚ ਹਨ, ਨੇ ਕਿਹਾ ਕਿ ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ, ਇਸ ਲਈ ਮੋਟੇ ਅਨਾਜ ਨੂੰ ਖੁਰਾਕ ਦਾ ਹਿੱਸਾ ਬਣਾਉਣ ਲਈ ਜਾਗਰੂਕਤਾ ਦੀ ਲੋੜ ਹੈ। ਇਸ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਸਾਲ 2023 ਨੂੰ ਈਯਰ ਆਫ਼ ਦੀ ਮਿਲੇਟਸ ਘੋਸ਼ਿਤ ਕੀਤਾ ਹੈ।
ਉਨ੍ਹਾਂ ਸਿਹਤ ਵਿਭਾਗ ਦੀ ਇਸ ਵਿਲੱਖਣ ਜਾਗਰੂਕਤਾ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜ਼ਰੀਏ ਲੱਖਾਂ ਲੋਕ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਣੂੰ ਹੋਣਗੇ। ਉਨ੍ਹਾਂ ਨੇ ਗੀਤ ਵਿੱਚ ਕੰਮ ਕਰਨ ਵਾਲੇ ਸਾਰੇ ਟੀਮ ਮੈਂਬਰਾਂ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਵਿੱਚ ਨਾਮਵਰ ਕਲਾਕਾਰ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਗੀਤਕਾਰ ਡਾ. ਕੇਵਲ ਅਰੋੜਾ, ਨਿਰਦੇਸ਼ਕ ਨੀਰ ਸਿੰਘ ਢਿੱਲੋਂ ਅਤੇ ਨਿਰਮਾਤਾ ਸ਼ਾਮਲ ਹਨ।
ਬਲਬੀਰ ਸਿੰਘ ਨੇ ਜੜ੍ਹਾਂ ਵੱਲ ਮੁੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗ ਬਾਜਰਾ, ਜਵਾਰ ਅਤੇ ਕੰਗਨੀ ਨੂੰ ਆਪਣੀ ਮੁੱਖ ਖੁਰਾਕ ਵਜੋਂ ਖਾਂਦੇ ਸਨ ਅਤੇ ਉਹ ਅੱਜ ਦੀ ਪੀੜ੍ਹੀ ਦੇ ਮੁਕਾਬਲੇ ਬਹੁਤ ਜ਼ਿਆਦਾ ਸਿਹਤਮੰਦ ਹੁੰਦੇ ਸਨ। ਇਸ ਲਈ ਸਾਨੂੰ ਸਾਰਿਆਂ ਨੂੰ ਸਿਹਤਮੰਦ ਰਹਿਣ ਲਈ ਆਪਣੇ ਰਵਾਇਤੀ ਖਾਣ-ਪੀਣ ਦੀਆਂ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਮੇਲੇ ਲਗਾਉਣ ਦੇ ਵੀ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਖੇਤੀ ਵਿਰਾਸਤ ਮੰਚ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜੋ ਪਿਛਲੇ ਦੋ ਦਹਾਕਿਆਂ ਤੋਂ ਜੈਵਿਕ ਖੇਤੀ ਅਤੇ ਮੋਟੇ ਅਨਾਜ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।
Health & Family Welfare Minister @AAPbalbir launched a song on millets featuring renowned artists Jaswinder Bhalla and Bal Mukand Sharma. The song release was a part of the government's ongoing 'Eat Right' campaign, which is being run by the Food and Drug Administration Punjab. pic.twitter.com/JEDRnQ7JGA
— Government of Punjab (@PunjabGovtIndia) May 12, 2023
ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਜਿਹੇ ਸਮਾਜਿਕ ਜਾਗਰੂਕਤਾ ਉਪਰਾਲੇ ਲਈ ਧੰਨਵਾਦ ਕੀਤਾ, ਜੋ ਕਿ ਪੰਜਾਬ ਨੂੰ ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਯਕੀਨੀ ਤੌਰ ‘ਤੇ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਲੋਕਾਂ ਨੂੰ ਇਸ ਗੀਤ ਨੂੰ ਦੇਖਣ ਅਤੇ ਸੁਣਨ ਅਤੇ ਇਸ ਗੀਤ ਰਾਹੀਂ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਅਪੀਲ ਕਰਦੇ ਹੋਏ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਦੇ ਅਜਿਹੇ ਨੇਕ ਸਮਾਜਿਕ ਉਪਰਾਲਿਆਂ ਦਾ ਹਿੱਸਾ ਬਣਨ ਦਾ ਭਰੋਸਾ ਦਿੱਤਾ।
ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਰਵਾਇਤੀ ਭੋਜਨ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਜੋ ਪੁਰਾਣੇ ਸਮੇਂ ਤੋਂ ਸਾਡੇ ਸੱਭਿਆਚਾਰ ਦਾ ਹਿੱਸਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਫੂਡ ਐਂਡ ਡਰੱਗ ਅਤੇ ਜਨ ਸਿੱਖਿਆ ਤੇ ਮੀਡੀਆ ਵਿੰਗ ਦੇ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h