Fake Certificates of Scheduled Castes: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬੇ ਵਿੱਚ ਬਹੁਤ ਸਾਰੇ ਲੋਕਾਂ ਵਲੋਂ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਦਾ ਲਾਭ ਲਿਆ ਜਾ ਰਿਹਾ ਹੈ, ਜੋ ਕਿ ਉੱਚ ਅਹੁੱਦਿਆਂ ਤੇ ਤਾਇਨਾਤ ਹਨ।
ਮੰਤਰੀ ਨੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਸ਼ਿਕਾਇਤਾਂ ਦੀਆਂ ਪੜਤਾਲਾਂ ਮੁਕੰਮਲ ਹੋ ਕੇ ਵਿਜੀਲੈਂਸ ਸੈੱਲ ਕੋਲ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ ਦੀ ਹਰ ਹਫਤੇ ਮੀਟਿੰਗ ਕਰਕੇ ਨਿਪਟਾਰਾ ਕੀਤਾ ਜਾਵੇ।
ਅੱਜ ਜਾਅਲੀ ਐਸ. ਸੀ. ਸਰਟੀਫਿਕੇਟ ਬਨਵਾਉਣ ਵਾਲੇ ਅਤੇ ਬਨ੍ਹਾਉਣ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਮੀਟਿੰਗ ਕੀਤੀ ਗਈ। ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਹਰ ਮਹੀਨੇ ਰੀਵਿਊ ਮੀਟਿੰਗ ਰੱਖੀ ਜਾਏਗੀ। pic.twitter.com/SVa27ITz3l
— Dr. Baljit Kaur (@DrBaljitAAP) May 22, 2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸ਼ਿਕਾਇਤਾਂ ਦੀਆਂ ਪੜਤਾਲਾਂ ਜਿਲ੍ਹਾ ਪੱਧਰ ਤੇ ਪੈਂਡਿੰਗ ਹਨ, ਉਨ੍ਹਾਂ ਦੀਆਂ ਪੜਤਾਲ ਰਿਪੋਰਟਾਂ ਤੁਰੰਤ ਭੇਜੀਆ ਜਾਣ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ, ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਲਖਵੀਰ ਸਿੰਘ, ਸਰਬਜੀਤ ਸਿੰਘ, ਹਰਨੇਕ ਸਿੰਘ ਸ਼ਾਮਲ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h