Punjab ECCE Policy: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈਸੀਸੀਈ ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।
Under the chairmanship of Social Security, Women & Child Development Minister Dr. Baljit Kaur, an important meeting was held today with Education Dept to effectively implement the Early Childhood Care and Education policy in state at, her office in Punjab Civil Secretariat, Chd. pic.twitter.com/0mtiCK7oEK
— Government of Punjab (@PunjabGovtIndia) July 6, 2023
ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਡੀ.ਪੀ.ਓ ਅਮਰਜੀਤ ਸਿੰਘ, ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h