Dr. Baljit Kaur and Laljit Singh Bhullar: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਪਿੰਡ ਉਸਮਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਕਨਾਲਾਂ ਵਿੱਚ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਲਈ, ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ 0 ਤੋਂ 18 ਸਾਲ ਤੱਕ ਦੇ ਲੋੜਵੰਦ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਬਾਲ ਘਰ ਚਲਾਏ ਜਾ ਰਹੇ ਹਨ।
ਇਹ ਬਾਲ ਘਰ ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਸਥਾਪਿਤ ਹਨ। ਇਹਨਾਂ ਬਾਲ ਘਰਾਂ ਵਿੱਚ ਅਨਾਥ, ਬੇਸਹਾਰਾ ਅਤੇ ਸਪੁਰਦ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਇਹਨਾਂ ਬਾਲ ਘਰਾਂ ਵਿੱਚ 238 ਬੱਚੇ ਰਹਿ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਬਾਲ ਘਰ ਨਾ ਹੋਣ ਕਰਕੇ ਸਰਕਾਰ ਵੱਲੋਂ 50 ਦੀ ਸਮਰੱਥਾ ਵਾਲਾ ਲੜਕਿਆਂ ਲਈ ਬਾਲ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਬਾਲ ਘਰ ਵਿੱਚ ਲੋੜਵੰਦ ਤੇ ਬੇਸਹਾਰਾ ਬੱਚਿਆਂ ਦੇ ਰਹਿਣ-ਸਹਿਣ ਲਈ ਇਮਾਰਤ ਦਾ ਨਿਰਮਾਣ ਕਰਨ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਲਈ ਲੱਗਭੱਗ 05 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਬਾਲ ਘਰ ਵਿੱਚ ਬੱਚਿਆਂ ਦੇ ਰਹਿਣ-ਸਹਿਣ, ਖਾਣ-ਪੀਣ, ਪੜਾਈ, ਸਿਹਤ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਸੁਰੱਖਿਆ ਤੋਂ ਵਾਂਝਾ ਨਾ ਰਹੇ।
Punjab Social Security & Women & Child Development Department Minister Dr. Baljit Kaur & Transport & Animal Husbandry Minister @Laljitbhullar laid the foundation stone of the government children home at village Usma in Tarn Taran to be constructed at a cost of ₹5 crore. pic.twitter.com/UehClXIXXy
— Government of Punjab (@PunjabGovtIndia) April 11, 2023
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਅਨਾਥ ਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਅਤ ਦੇਖਭਾਲ ਲਈ ਬਾਲ ਘਰ ਸਾਡੇ ਇਲਾਕੇ ਦੀ ਬਹੁਤ ਸਮੇਂ ਤੋਂ ਮੰਗ ਸੀ। ਉਹਨਾਂ ਕਿਹਾ ਕਿ ਇਸ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮੁਫ਼ਤ ਸਹੂਲਤ ਮਿਲੇਗੀ ਤਾਂ ਜੋ ਉਹ ਸਮਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।
ਉਨ੍ਹਾਂ ਕਿਹਾ ਕਿ ਇਸ ਬਾਲ ਘਰ ਦੀ ਦੋ ਮੰਜ਼ਿਲਾਂ ਇਮਾਰਤ ਦੀ ਉਸਾਰੀ ਕਰਕੇ ਜਲਦ ਹੀ ਇਲਾਕੇ ਦੇ ਲੋਕਾਂ ਦੇ ਸਪੁਰਦ ਕੀਤੀ ਜਾਵੇਗੀ ਤਾਂ ਜੋ ਅਨਾਥ ਤੇ ਬੇਸਹਾਰਾ ਬੱਚੇ ਇੱਥੇ ਰਹਿ ਕੇ ਆਪਣਾ ਜੀਵਨ ਬਸਰ ਕਰ ਸਕਣ। ਉਹਨਾਂ ਕਿਹਾ ਕਿ ਬੱਚਿਆਂ ਦੀ 18 ਸਾਲ ਦੀ ਉਮਰ ਤੱਕ ਦਾ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ 18 ਸਾਲ ਤੋਂ ਬਾਅਦ ਬੱਚੇ ਆਤਮ ਨਿਰਭਰ ਹੋ ਕੇ ਸਮਾਜ ਵਿੱਚ ਆਪਣਾ ਮੁੜ ਵਸੇਬਾ ਕਰਨ ਦੇ ਕਾਬਲ ਬਣ ਸਕਣਗੇ।
ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਲਾਲਜੀਤ ਸਿੰਘ ਭੁੱਲਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਰਕਾਰ ਵੱਲੋਂ ਉਹਨਾਂ ਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮਾਵਾਂ ਤੇ ਨਵ-ਜਨਮੇਂ ਬੱਚਿਆਂ ਨੂੰ ਪੋਸ਼ਣ ਕਿੱਟਾਂ ਤੇ ਬੇਬੀ ਸੂਟ ਵੀ ਵੰਡੇ ਗਏ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਰਜਿੰਦਰ ਸਿੰਘ ਉਸਮਾਂ, ਚਰਨਜੀਤ ਸਿੰਘ ਜੋਆਇੰਟ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h