ਮੰਗਲਵਾਰ, ਅਗਸਤ 12, 2025 08:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ICU

by Gurjeet Kaur
ਮਾਰਚ 2, 2024
in ਪੰਜਾਬ
0
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.
– ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ
– ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ
– ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ  ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਕੀਤਾ ਦੌਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ।
ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ।
ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ।
ਉਨ੍ਹਾਂ ਕਿਹਾ ,“ਆਈ.ਸੀ.ਯੂ. ਕਾਰਜਸ਼ੀਲ ਹੈ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਤਿਆਰ ਹੈ।”ਉਨ੍ਹਾਂ ਕਿਹਾ ਕਿ ਇੱਥੇ ਕ੍ਰੈਸ਼ ਕਾਰਟਸ, ਮਰੀਜ਼ ਮਾਨੀਟਰ, ਡੀਫਿਬ੍ਰਿਲਟਰ ਅਤੇ ਵੈਂਟੀਲੇਟਰਾਂ ਦੇ ਨਾਲ ਇਨਫਿਊਜ਼ਨ ਪੰਪ ਵਰਗੇ ਸਾਰੇ ਜੀਵਨ ਬਚਾਊ ਉਪਕਰਣ  ਉਪਲਬਧ ਹਨ।
ਇਸ ਉਪਰਾਲੇ ਨੂੰ ਅਜੋਕੀਆਂ ਤੇ ਉੱਨਤ ਸਿਹਤ ਸੰਭਾਲ ਸਹੂਲਤਾਂ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਕਰਾਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰੇਗੀ।
ਬਾਅਦ ਵਿੱਚ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਏ.ਆਈ.ਐਮ.ਐਸ. ਮੁਹਾਲੀ ਵਿਖੇ ਨਵੀਂ ਬਣੀ ਅਤਿ-ਆਧੁਨਿਕ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਦੌਰਾ ਕੀਤਾ, ਜੋ ਕਿ ਹੁਣ ਕੋਵਿਡ-19 ਦਾ ਪਤਾ ਲਗਾਉਣ ਲਈ ਸਾਰੀਆਂ ਆਰ.ਟੀ.ਪੀ.ਸੀ.ਆਰ. ਸਹੂਲਤਾਂ ਨਾਲ ਲੈਸ ਹੈ ਅਤੇ ਇੱਥੇ ਤਜਰਬੇਕਾਰ ਫੈਕਲਟੀ ਸਮੇਤ ਸਿੱਖਿਅਤ ਸਟਾਫ, ਜਿਸ ਵਿੱਚ ਖੋਜ ਵਿਗਿਆਨੀ, ਖੋਜ ਸਹਾਇਕ ਅਤੇ ਲੈਬ ਟੈਕਨੀਸ਼ੀਅਨ ਸ਼ਾਮਲ ਹਨ ।  ਪੂਰੀ ਤਰ੍ਹਾਂ ਨਾਲ ਲੈਸ ਇਸ ਲੈਬ ਵਿੱਚ ਬਾਇਓਸੇਫਟੀ ਕੈਬਨਿਟਾਂ, ਆਰ.ਐਨ.ਏ. ਐਕਸਟਰੈਕਟਰ, ਰੈਫਰੀਜੇਰੇਟਿਡ ਸੈਂਟਰਿਫਿਊਜ, ਵੌਰਟੈਕਸ ਮਿਕਸਰ, ਮਿੰਨੀ-ਸਪਿਨਰ, ਥਰਮੋ-ਸ਼ੇਕਰ, ਪਾਈਪੇਟਸ, ਆਟੋਕਲੇਵ, ਪੀਸੀਆਰ ਵਰਕਸਟੇਸ਼ਨ, -40 ਡਿਗਰੀ ਅਤੇ -80 ਡਿਗਰੀ ਸੈਲਸੀਅਸ ਡੀਪ ਫਰੀਜ਼ਰ, ਆਰਟੀਪੀਸੀਆਰ ਮਸ਼ੀਨਾਂ , ਪ੍ਰਿੰਟਰਾਂ ਸਮੇਤ ਕੰਪਿਊਟਰ ਯੂਨਿਟਾਂ ਅਤੇ ਸਾਰੀਆਂ ਲੋੜੀਂਦੀਆਂ  ਚੀਜ਼ਾਂ ਮੌਜੂਦ ਹਨ। ਇਹ ਉੱਨਤ ਬੁਨਿਆਦੀ ਢਾਂਚਾ ਅਤੇ ਨਵੀਨਤਮ ਉਪਕਰਣ ਲਗਾਈ ਜਾ ਰਹੀ ਹੈ ਅਤੇ ਜਲਦ ਹੀ ਇਹ ਲੈਬ ਕਾਰਜਸ਼ੀਲ ਹੋ ਜਾਵੇਗੀ।
ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਲੈਬ ਦਾ ਉਦੇਸ਼  ਮੌਲੀਕਿਊਲਰ ਪੱਧਰ ’ਤੇ ਜਨ ਸਿਹਤ ਦੇ ਮਹੱਤਵ ਵਾਲੇ ਵਾਇਰਸਾਂ , ਜਿਵੇਂ  ਇਨਫਲੂਐਂਜ਼ਾ ਵਾਇਰਸ ਅਤੇ ਹੋਰ ਵਾਇਰਸ ਜਿਸ ਨਾਲ ਸਾਹ- ਰਗ਼ ਸਬੰਧੀ ਇਨਫੈਕਸ਼ਨ,  ਮੱਛਰਾਂ ਰਾਹੀਂ ਫੈਲਣ ਵਾਲੇ (ਵੈਕਟਰ ਬੋਰਨ )ਵਾਇਰਸ ਜਿਵੇਂ ਡੇਂਗੂ ਚਿਕਨਗੁਨੀਆ, ਜ਼ੀਕਾ ਅਤੇ ਵਾਇਰਸ,  ਜੀ.ਆਈ. ਇਨਫੈਕਸ਼ਨ ਦਾ ਕਾਰਨ ਬਣਦੇ ਵਾਇਰਸ ਜਿਵੇਂ ਹੈਪੇਟਾਈਟਸ ਵਾਇਰਸ, ਜਿਨਸੀ ਤੌਰ ’ਤੇ ਸੰਚਾਰਿਤ ਇਨਫੈਕਸ਼ਨ ਜਿਵੇਂ ਕਿ ਹਿਊਮਨ ਪੈਪੀਲੋਮਾਵਾਇਰਸ ਅਤੇ ਸੀ.ਐਨ.ਐਸ. ਇਨਫੈਕਸ਼ਨ ਦਾ ਕਾਰਨ ਬਣਨ ਵਾਲੇ ਵਾਇਰਸ , ਦਾ ਸਮਾਂ ਰਹਿੰਦਿਆਂ ਪਤਾ ਲਗਾਉਣਾ ਹੈ।
ਇਸ ਮੌਕੇ ਸੁਪਰਡੈਂਟ ਡਾ: ਨਵਦੀਪ ਸਿੰਘ ਸੈਣੀ, ਐਸ.ਐਮ.ਓਜ਼ ਡਾ.ਐਚ.ਐਸ.ਚੀਮਾ ਅਤੇ ਡਾ: ਵਿਜੇ ਭਗਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।
Tags: Dr. Balbir SinghDr. BR ambedkar state instituteICUpro punjab tvpunjab governmentPunjabiNews
Share212Tweet133Share53

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.