Punjab News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ।
ਮੀਟਿੰਗ ਦੌਰਾਨ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਡਾ: ਨਿੱਜਰ ਨੇ ਚੇਅਰਮੈਨਾਂ ਨੂੰ ਵਡਮੁੱਲੀ ਮਾਰਗਦਰਸ਼ਨ ਅਤੇ ਸਮਝ ਪ੍ਰਦਾਨ ਕੀਤੀ, ਜਿਸ ਨਾਲ ਉਹ ਆਪੋ-ਆਪਣੇ ਖੇਤਰਾਂ ਵਿੱਚ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦੀ ਬਿਹਤਰ ਦਿੱਖ ਬਣਾਉਣਾ ਤੇ ਸ਼ਹਿਰ ਵਾਸੀਆਂ ਨੂੰ ਸੁਚੱਜੀਆਂ ਨਾਗਰਿਕ ਸੇਵਾਵਾਂ ਦੇਣ ਵਿੱਚ ਟਰੱਸਟਾਂ ਦਾ ਅਹਿਮ ਰੋਲ ਹੈ।
ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਟਰੱਸਟਾਂ ਦੇ ਚੇਅਰਮੈਨਾਂ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਏਜੰਡੇ ਅਤੇ ਪ੍ਰਸਤਾਵ ਵੀ ਪੇਸ਼ ਕੀਤੇ। ਡਾ: ਨਿੱਜਰ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਇੱਛਾ ਰੱਖਦੀ ਹੈ। ਇਸ ਅਨੁਸਾਰ ਮੰਤਰੀ ਨੇ ਟਰੱਸਟਾਂ ਦੇ ਚੇਅਰਮੈਨਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।
Local Government Minister @NijjarDr chaired a meeting with Chairmen of Improvement Trusts to address various issues and demands pertaining to the functioning of the Trusts. The meeting aimed to foster collaboration and strategize effective measures for the development of Punjab. pic.twitter.com/4gGPvmmBBS
— Government of Punjab (@PunjabGovtIndia) May 25, 2023
ਡਾ: ਨਿੱਜਰ ਨੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਭਾਗੀਦਾਰੀ ਦੀ ਮਹੱਤਤਾ ਨੂੰ ਕੇਂਦਰਿਤ ਕੀਤਾ। ਉਨ੍ਹਾਂ ਟਿਕਾਊ ਅਤੇ ਸਮਾਵੇਸ਼ੀ ਸ਼ਹਿਰੀ ਥਾਵਾਂ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਸਾਰੇ ਨਿਵਾਸੀਆਂ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਹਿਯੋਗ ਕਰਨਾ ਜਾਰੀ ਰੱਖੇਗਾ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ, ਉਮਾ ਸ਼ੰਕਰ ਗੁਪਤਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h