ਵੀਰਵਾਰ, ਅਪ੍ਰੈਲ 30, 2026 03:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਰੈਸਕਿਊ ਕਰਵਾਏ

by Gurjeet Kaur
ਜੁਲਾਈ 6, 2024
in ਪੰਜਾਬ
0

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਰੈਸਕਿਊ ਕਰਵਾਏ
 
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲੀ ਸੂਚਨਾ ‘ਤੇ ਤੁਰੰਤ ਹੋਈ ਕਾਰਵਾਈ

ਕਿਹਾ, ਸਾਰੇ ਜ਼ਿਲ੍ਹਿਆਂ ਵਿੱਚ ਬਾਲ ਭੀਖ ਵਿਰੁੱਧ ਸ਼ੁਰੂ ਕੀਤੀ ਜਾਵੇਗੀ ਮੁਹਿੰਮ

 
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ।
ਮੰਤਰੀ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਪਾਏ ਗਏ ਅਤੇ ਇਕ ਸੜਕ ‘ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋੰ ਆਪਣੇ ਨਾਲ ਲੈ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀਡਬਲਯੂਸੀ) ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਰੈਸਕਿਊ ਕੀਤੇ ਗਏ ਬੱਚੇ ਜੋ ਕਿ ਸੜਕ ‘ਤੇ ਸੁੱਤੇ ਪਏ ਸਨ, ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਹੈ, ਅਤੇ ਡੀਸੀਪੀਓ ਦਫ਼ਤਰ ਵੱਲੋਂ ਬੱਚੇ ਦੀ ਪੜ੍ਹਾਈ ਲਈ ਸਪਾਂਸਰਸ਼ਿਪ ਦੇਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ।

ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਮਿਊਨਿਟੀ ਚੌਕਸੀ ਦੀ ਮਹੱਤਤਾ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਭੀਖ ਮੰਗਣ ਜਾਂ ਬੇਘਰ ਹੋਣ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ।

ਮੰਤਰੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਾਲ ਭੀਖ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਅਜਿਹੇ ਬੱਚਿਆਂ ਦਾ ਰੈਸਕਿਊ ਕਰਵਾਇਆ ਜਾ ਸਕੇ।

Tags: aapaap ministerdr baljit kaurlatest newspro punjab tvpunjabi news
Share211Tweet132Share53

Related Posts

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026
Load More

Recent News

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.