ਸੋਮਵਾਰ, ਮਈ 12, 2025 10:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

by Gurjeet Kaur
ਨਵੰਬਰ 10, 2023
in ਪੰਜਾਬ
0

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਜਸਵੀਰ ਸਿੰਘ ਪੁੱਤਰ  ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ  ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

Tags: dr baljit kaurpunjabpunjab governmentpunjabi newsਡਾ. ਬਲਜੀਤ ਕੌਰ
Share246Tweet154Share62

Related Posts

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025
Load More

Recent News

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਭਾਰਤ ਪਾਕਿਸਤਾਨ ਸਿਜ਼ਫਾਇਰ ਦਾ ਸ਼ੇਅਰ ਬਜਾਰ ‘ਚ ਵੱਡਾ ਧਮਾਕਾ, ਜਾਣੋ ਕਿਹੜੇ ਸ਼ੇਅਰ ‘ਚ ਸਭ ਤੋਂ ਵੱਧ ਵਾਧਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025

Punjab Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਅੱਜ ਮੀਂਹ ਹਨੇਰੀ ਦਾ ਅਲਰਟ, ਜਾਣੋ ਅੱਜ ਦੇ ਮੌਸਮ ਦਾ ਹਾਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.