Gurmeet Singh Meet Hayer: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਹੀ।
ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ ਦੀ ਮੰਗ ‘ਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨ੍ਹਾਂ ‘ਤੇ ਵੀ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।
ਸਾਡੀ ਸਰਕਾਰ ਨੇ ਪਿਛਲੇ 2 ਮਹੀਨਿਆਂ ‘ਚ 13,471 ਖਾਲ਼ਾਂ ਦੀ ਉਸਾਰੀ ਕੀਤੀ ਹੈ
ਖਾਲ਼ ਬਣਨ ਕਰਕੇ ਹੀ ਇੰਨੇ ਲੰਮੇ ਸਮੇਂ ਬਾਅਦ ਪੰਜਾਬ ਦੇ ਖੇਤਾਂ ‘ਚ ਨਹਿਰੀ ਪਾਣੀ ਪਹੁੰਚਿਆ ਸਕਿਆ
—@meet_hayer
Cabinet Minister, Punjab pic.twitter.com/bIeK8Vs5VX— AAP Punjab (@AAPPunjab) July 3, 2023
ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ ‘ਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ।
ਸਾਡੀ ਇੱਛਾ ਸ਼ਕਤੀ ਹੈ ਕਿ ਅਸੀਂ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚਦਾ ਕਰਨਾ ਹੈ
ਪਹਿਲਾਂ 25 ਸਾਲ ਤੱਕ ਟੁੱਟੇ ਹੋਏ ਖਾਲ਼ ਦੀ ਮੁਰੰਮਤ ਨਹੀਂ ਹੋ ਸਕਦੀ ਸੀ,ਇਸ ਕਾਨੂੰਨ ‘ਚ ਵੀ ਅਸੀਂ ਸੋਧ ਕਰ ਦਿੱਤੀ ਹੈ
—@meet_hayer
Cabinet Minister, Punjab pic.twitter.com/BZRDcQegNC— AAP Punjab (@AAPPunjab) July 3, 2023
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ।
ਮੌਨਸੂਨ ਸੀਜ਼ਨ ਵਿੱਚ ਹੜਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।
ਕੈਬਨਿਟ ਮੰਤਰੀ @meet_hayer ਜੀ ਦੀ ਅਹਿਮ Press conference ਪੰਜਾਬ ਭਵਨ, ਚੰਡੀਗੜ੍ਹ ਤੋਂ Live https://t.co/wtu7TTgN2Z
— AAP Punjab (@AAPPunjab) July 3, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h