ਵੀਰਵਾਰ, ਜੂਨ 11, 2026 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀਆਂ ਸੜਕਾਂ ‘ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ, ਲੋਕਾਂ ‘ਤੇ ਸ਼ਿਕੰਜਾ ਕੱਸਣ ਲਈ ਪੁਲਿਸ ਦੀ ਪੂਰੀ ਤਿਆਰੀ

ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਿਆਂ ਦੀ ਲੋੜ ਮੁਤਾਬਕ ਅਲਕੋਮੀਟਰ ਮੁਹੱਈਆ ਕਰਵਾਏ ਜਾਣਗੇ।

by ਮਨਵੀਰ ਰੰਧਾਵਾ
ਦਸੰਬਰ 27, 2022
in ਪੰਜਾਬ
0

Punjab Police: ਪੰਜਾਬ ਦੀਆਂ ਸੜਕਾਂ ‘ਤੇ ਸ਼ਰਾਬ ਪੀ ਕੇ ਗੱਡੀ (Drink & Drive ) ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਦੱਸ ਦਈਏ ਕਿ ਸੂਬੇ ‘ਚ ਧੁੰਦ (Dence Fog) ਕਾਰਨ ਘੱਟ ਵਿਜ਼ੀਬਿਲਟੀ ਕਾਰਨ ਕਈ ਹਾਦਸੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ‘ਚ ਸ਼ਰਾਬ (Alcohol) ਪੀ ਕੇ ਗੱਡੀ ਚਲਾਉਣ ਵਾਲੇ ਵੀ ਘੱਟ ਨਹੀਂ। ਅਜਿਹੇ ‘ਚ ਹੁਣ ਪੁਲਿਸ ਨੇ ਅਜਿਹੇ ਲੋਕਾਂ ‘ਤੇ ਲਗਾਮ ਲਗਾਉਣ ਦੀ ਤਿਆਰੀ ਕਰ ਲਈ ਹੈ।

ਦੱਸ ਦਈਏ ਕਿ ਪੁਲਿਸ ਨੇ ਹੁਣ ਅਜਿਹੇ ਲੋਕਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਵਲੋਂ 2200 ਐਲਕੋਮੀਟਰਾਂ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਛੋਟੇ ਥਾਣਿਆਂ ਨੂੰ ਦੋ ਤੇ ਵੱਡੇ ਥਾਣਿਆਂ ਨੂੰ ਪੰਜ ਅਲਕੋਮੀਟਰ ਦਿੱਤੇ ਜਾਣਗੇ।

ਉਮੀਦ ਕੀਤੀ ਜਾ ਰਹੀ ਹੈ ਕਿ ਨਵੇਂ ਸਾਲ ‘ਚ ਪੁਲਿਸ ਨੂੰ ਉਨ੍ਹਾਂ ਦੀ ਡਿਲੀਵਰੀ ਮਿਲ ਜਾਵੇਗੀ। ਇਸ ਦੇ ਪਿੱਛੇ ਕੋਸ਼ਿਸ਼ ਸੜਕ ਹਾਦਸਿਆਂ ਅਤੇ ਲੜਾਈ-ਝਗੜਿਆਂ ਨੂੰ ਰੋਕਣਾ ਹੈ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਿਆਂ ਦੀ ਲੋੜ ਮੁਤਾਬਕ ਅਲਕੋਮੀਟਰ ਮੁਹੱਈਆ ਕਰਵਾਏ ਜਾਣਗੇ। ਕਿਸੇ ਨੂੰ ਵੀ ਸੜਕਾਂ ‘ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਹੈ। ਸੂਬੇ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਪ੍ਰਚਲਨ ਹੈ। ਇਸ ਕਾਰਨ ਸੜਕ ਹਾਦਸੇ ਵੀ ਜ਼ਿਆਦਾ ਵਾਪਰਦੇ ਹਨ। ਇੰਨਾ ਹੀ ਨਹੀਂ ਸੂਬੇ ‘ਚ ਰੋਜ਼ਾਨਾ 13 ਲੋਕ ਸੜਕ ਹਾਦਸਿਆਂ ‘ਚ ਆਪਣੀ ਜਾਨ ਗੁਆ ​​ਲੈਂਦੇ ਹਨ। ਇਸ ਦੌਰਾਨ ਹੋਣ ਵਾਲੇ ਹਾਦਸਿਆਂ ਦਾ ਇੱਕ ਕਾਰਨ ਸ਼ਰਾਬ ਵੀ ਹੈ। ਹਾਲਾਂਕਿ ਹੁਣ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਵਿਆਹਾਂ ਦਾ ਸੀਜ਼ਨ ਵੀ ਸ਼ੁਰੂ ਹੋਣ ਵਾਲਾ ਹੈ।

ਅਧਿਕਾਰੀਆਂ ਦੀ ਮੰਨੀਏ ਤਾਂ ਹੁਣ ਸੂਬੇ ਦੇ 400 ਥਾਣਿਆਂ ਲਈ ਵਿਸ਼ੇਸ਼ ਯੋਜਨਾ ਬਣਾਈ ਗਈ ਹੈ। ਥਾਣਿਆਂ ਅਧੀਨ ਆਉਂਦੇ ਖੇਤਰ ਦੇ ਹਿਸਾਬ ਨਾਲ ਐਲਕੋਮੀਟਰ ਖਰੀਦੇ ਜਾ ਰਹੇ ਹਨ। ਪੰਜਾਬ ‘ਚ ਪਹਿਲਾਂ ਸਿਰਫ਼ ਵੱਡੇ ਸ਼ਹਿਰਾਂ ‘ਚ ਹੀ ਨਾਕੇ ਲਾਏ ਜਾਂਦੇ ਸੀ। ਇਨ੍ਹਾਂ ਵਿੱਚ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AlcometersDrink & DrivefogIG Sukhchain Singh GillLow Visibilitypro punjab tvpunjab policePunjab Roadspunjabi newsroad accidentsViolation of Traffic Rules
Share228Tweet143Share57

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.