Drone in Central Jail of Amritsar: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਦੇਰ ਰਾਤ ਅਫ਼ਰਾ ਤਫਰੀ ਦਾ ਮਾਹੌਲ ਪੈਦਾ ਹੋ ਗਿਆ। ਦੱਸ ਦਈਏ ਕਿ ਖ਼ਬਰ ਹੈ ਕਿ ਕੇਂਦਰੀ ਜੇਲ੍ਹ ‘ ਚ ਰਾਤ ਕਰੀਬ 2 ਵਜੇ ਡਰੋਨ ਨਜ਼ਰ ਆਇਆ। ਜਿਸ ਕਰਕੇ ਜੇਲ੍ਹ ਪ੍ਰਸਾਸ਼ਨ ਨੂੰ ਭਾਜੜਾਂ ਪੈ ਗਈਆਂ।
ਇਸ ਘਟਨਾ ਦੇ ਮੱਦੇਨਜ਼ਰ ਇਸ ਨੂੰ ਡਰੋਨ ਅਟੈਕ ਸਮਝਦਿਆਂ ਸੂਬੇ ਭਰ ‘ਚ ਪੁਲਿਸ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ। ਵੱਡੇ ਪੱਧਰ ‘ਤੇ ਜੇਲ ‘ਚ ਪੁਲਿਸ ਦੀ ਤਾਇਨਾਤੀ ਕੀਤੀ ਗਈ। ਬੀ.ਐਸ.ਐਫ ਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਬੁਲਾਇਆ ਗਿਆ। ਜਾਂਚ ਤੋਂ ਬਾਅਦ ਡਰੋਨ ਮਹੀਜ਼ ਖਿਡੌਣਾ ਨਿਕਲਿਆ।
ਹਾਸਲ ਜਾਣਕਾਰੀ ਮੁਤਾਬਕ ਜੇਲ੍ਹ ‘ਚ ਕਿਸੇ ਬੱਚੇ ਵਲੋਂ ਡਰੋਨ ਉਡਾਇਆ ਡਿੱਗਿਆ ਸੀ। ਉਧਰ ਇਸ ਤੋਂ ਇਲਾਵਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ ਹੈ।
ਦੱਸ ਦਈਏ ਕਿ ਸਰਹੱਦੀ ਸੂਬਾ ਹੋਣ ਕਰਕੇ ਆਏ ਦਿਨ ਪੰਜਾਬ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ‘ਚ ਡਰੋਨ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਬੀਤੇ ਕੁਝ ਦਿਨ ਤੋਂ ਡਰੋਨ ਮੂਵਮੈਂਟ ‘ਚ ਵਾਧਾ ਵੀ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h