ਐਤਵਾਰ, ਨਵੰਬਰ 29, 2026 08:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

by Pro Punjab Tv
ਜੁਲਾਈ 19, 2026
in Featured, Featured News, ਪੰਜਾਬ, ਰਾਜਨੀਤੀ
0
  • ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ
  • ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ ਸਖ਼ਤ ਕਾਨੂੰਨੀ ਕਾਰਵਾਈ ਅਤੇ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਨਸ਼ਾ ਤਸਕਰੀ ਦੇ ਸੰਗਠਿਤ ਗਿਰੋਹਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ

ਚੰਡੀਗੜ੍ਹ, 19 ਜੁਲਾਈ 2026

ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈਚਾਰਿਆਂ ਨੂੰ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਸ ਅਰਸੇ ਦੌਰਾਨ ਸੂਬੇ ਦੇ ਇਤਿਹਾਸ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਮੁਹਿੰਮਾਂ ਵਿੱਚੋਂ ਇੱਕ ਚਲਾਈ ਗਈ। ਇਹ ਸਫ਼ਲਤਾ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿਤ ਆਪ੍ਰੇਸ਼ਨਾਂ ਅਤੇ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਲਾਈ ਗਈ ਇਸ ਸਖ਼ਤ ਮੁਹਿੰਮ ਦੇ ਨਤੀਜੇ ਵਜੋਂ ਰਿਕਾਰਡ ਗਿਣਤੀ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ, ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸੰਗਠਿਤ ਨਸ਼ਾ ਤਸਕਰੀ ਨੈੱਟਵਰਕ ਨੂੰ ਤੋੜਿਆ ਗਿਆ।

ਉਨ੍ਹਾਂ ਕਿਹਾ, “1 ਮਾਰਚ 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 52,432 ਐੱਫਆਈਆਰ ਦਰਜ ਕੀਤੀਆਂ ਹਨ ਅਤੇ 68,850 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 629 ਵੱਡੇ ਤਸਕਰ ਵੀ ਸ਼ਾਮਲ ਹਨ, ਜਿਨ੍ਹਾਂ ਕੋਲੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ, ਜਿਸ ਦੀ ਕੁੱਲ ਅੰਦਾਜ਼ਨ ਕੀਮਤ ਲਗਭਗ 12 ਕਰੋੜ ਰੁਪਏ ਹੈ।”

ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ 10,917 ਵਿਅਕਤੀਆਂ ਨੂੰ ਅਦਾਲਤੀ ਕਾਰਵਾਈ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਦਾ ਮੌਕਾ ਦਿੱਤਾ ਹੈ। ਇਸ ਤਹਿਤ ਉਨ੍ਹਾਂ ਨੂੰ ਸਜ਼ਾ ਦੀ ਬਜਾਏ ਨਸ਼ਾ ਮੁਕਤੀ ਇਲਾਜ ਅਤੇ ਪੁਨਰਵਾਸ ਦਾ ਲਾਭ ਲੈਣ ਯੋਗ ਬਣਾਇਆ ਗਿਆ ਹੈ।

ਪੰਜਾਬ ਪੁਲਿਸ ਨੇ ਨਾਲ ਹੀ ਡਰੱਗ ਮਾਫ਼ੀਆ ਦੇ ਆਰਥਿਕ ਢਾਂਚੇ ਨੂੰ ਤੋੜਨ ਲਈ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਤੋਂ ਹਾਸਲ ਕੀਤੀ ਸੰਪਤੀ ਨੂੰ ਕੁਰਕ ਅਤੇ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਹੈ।

ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਮੁਖੀ ਏਡੀਜੀਪੀ ਨੀਲਾਭ ਕਿਸ਼ੋਰ ਨੇ ਕਿਹਾ, “ਮੁਹਿੰਮ ਦੌਰਾਨ ਨਸ਼ਾ ਤਸਕਰਾਂ ਦੀ 319 ਕਰੋੜ ਰੁਪਏ ਮੁੱਲ ਦੀ ਸੰਪਤੀ ਨੂੰ ਕੁਰਕ ਜਾਂ ਜ਼ਬਤ ਕੀਤਾ ਗਿਆ। ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੇ ਪੈਸਿਆਂ ਨਾਲ ਸਰਕਾਰੀ ਜ਼ਮੀਨ ’ਤੇ ਕੀਤੀਆਂ ਗਈਆਂ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਵੀ ਢਾਹਿਆ ਗਿਆ। ਇਹ ਕਾਰਵਾਈ ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਤੋਂ ਹਾਸਲ ਕੀਤੀ ਗਈ ਗ਼ੈਰ-ਕਾਨੂੰਨੀ ਸੰਪਤੀ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਦਾ ਸਪੱਸ਼ਟ ਸੰਦੇਸ਼ ਹੈ।”

ਇਸ ਮੁਹਿੰਮ ਦੀ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ‘ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ’ (97791-00200) ਰਾਹੀਂ ਵਧੀ ਜਨ-ਭਾਗੀਦਾਰੀ ਰਹੀ ਹੈ। ਇਸ ਹੈਲਪਲਾਈਨ ’ਤੇ 46,342 ਗੁੰਮਨਾਮ ਸੂਚਨਾਵਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਆਧਾਰ ’ਤੇ 22,960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਲੋਕਾਂ ਵੱਲੋਂ ਮਿਲੀ ਇਸ ਅਭੂਤਪੂਰਵ ਪ੍ਰਤੀਕਿਰਿਆ ਤੋਂ ਪੰਜਾਬ ਪੁਲਿਸ ਪ੍ਰਤੀ ਵਧਦੇ ਜਨ-ਵਿਸ਼ਵਾਸ ਦਾ ਪਤਾ ਲੱਗਦਾ ਹੈ। ਨਾਲ ਹੀ ਇਹ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਦੀ ਸਫ਼ਲਤਾ ਦਾ ਵੀ ਸਬੂਤ ਹੈ, ਜਿਸ ਨੇ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ ਦੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਹੈ।

ਪੰਜਾਬ ਪੁਲਿਸ ਇਹ ਵੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਕਿ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਹੋਵੇ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦੀ ਦੋਸ਼ ਸਿੱਧੀ ਦੀ ਦਰ—ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ—ਉੱਚ ਗੁਣਵੱਤਾ ਵਾਲੀ ਜਾਂਚ, ਬਿਹਤਰ ਸਬੂਤ ਇਕੱਠੇ ਕਰਨ ਅਤੇ ਅਭਿਯੋਜਨ ਏਜੰਸੀਆਂ ਨਾਲ ਮਜ਼ਬੂਤ ਤਾਲਮੇਲ ਦਾ ਨਤੀਜਾ ਹੈ।”

ਲਗਾਤਾਰ ਸਖ਼ਤ ਕਾਰਵਾਈ ਦੇ ਨਾਲ-ਨਾਲ ਪੰਜਾਬ ਪੁਲਿਸ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰ ਰਹੀ ਹੈ। ਇਨ੍ਹਾਂ ਕਮੇਟੀਆਂ ਵਿੱਚ 1.25 ਲੱਖ ਤੋਂ ਵੱਧ ਮੈਂਬਰ ਸ਼ਾਮਲ ਹਨ, ਜੋ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ ’ਤੇ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ ਰਹੇ ਹਨ। ਇਸ ਤੋਂ ਇਲਾਵਾ ਨਸ਼ਿਆਂ ਖ਼ਿਲਾਫ਼ ਸਮਾਜ ਨੂੰ ਜਾਗਰੂਕ ਅਤੇ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਵਿੱਦਿਅਕ ਸੰਸਥਾਵਾਂ, ਸਿਵਲ ਸੋਸਾਇਟੀ ਸੰਸਥਾਵਾਂ ਅਤੇ ਭਾਈਚਾਰਕ ਆਗੂਆਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮਾਂ, ਖੇਡ ਮੁਕਾਬਲਿਆਂ, ਨੌਜਵਾਨਾਂ ਨਾਲ ਸੰਵਾਦ ਪ੍ਰੋਗਰਾਮਾਂ ਅਤੇ ਜਨਤਕ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹਾਲਾਂਕਿ ਮੁਹਿੰਮ ਦੇ 500 ਦਿਨ ਪੂਰੇ ਹੋਣਾ ਇੱਕ ਮਹੱਤਵਪੂਰਨ ਉਪਲੱਬਧੀ ਹੈ, ਪਰ ਪੰਜਾਬ ਪੁਲਿਸ ਇਸ ਨੂੰ ਸੂਬੇ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਚੱਲ ਰਹੀ ਆਪਣੀ ਲਗਾਤਾਰ ਮੁਹਿੰਮ ਦਾ ਇੱਕ ਹੋਰ ਅਹਿਮ ਪੜਾਅ ਮੰਨਦੀ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਪੁਲਿਸ ਬਲ ਸੰਗਠਿਤ ਡਰੱਗ ਸਿੰਡੀਕੇਟਾਂ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰੇਗਾ, ਤਸਕਰੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਨੂੰ ਹੋਰ ਮਜ਼ਬੂਤ ਬਣਾਏਗਾ ਅਤੇ ਨਾਗਰਿਕਾਂ ਨੂੰ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਪ੍ਰੇਰਿਤ ਕਰਦਿਆਂ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰੇਗਾ।

Tags: latest newspunjab newspunjab police
Share200Tweet125Share50

Related Posts

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026
Load More

Recent News

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.