ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਮਾਨਸਾ ਪੁਲਿਸ ਅਤੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਤੇ ਜਾਂਚ ਕੀਤੀ ਗਈ ਇਸ ਦੌਰਾਨ ਜਨ ਔਸ਼ਧੀ ਮੈਡੀਕਲ ਸਟੋਰ ਦੇ ਵਿੱਚ ਇੱਕ ਹੋਰ ਮੈਡੀਕਲ ਸਟੋਰ ਚੱਲਦਾ ਪਾਇਆ ਗਿਆ ਜਿਸ ਤੇ ਡਰੱਗ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਦੇ ਵਿਰੁੱਧ ਤਹਿਤ ਪੁਲਿਸ ਵੱਲੋਂ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ। ਦੱਸ ਦੇਈਏ ਕਿ ਮਾਨਸਾ ਸ਼ਹਿਰ ਦੇ ਵਿੱਚ ਮਾਨਸਾ ਪੁਲਿਸ ਵੱਲੋਂ DSP ਬੂਟਾ ਸਿੰਘ ਦੀ ਅਗਵਾਈ ਦੇ ਵਿੱਚ ਡਰੱਗ ਵਿਭਾਗ ਦੀ ਟੀਮ ਨਾਲ ਮਿਲ ਕੇ ਮੈਡੀਕਲ ਸਟੋਰਾਂ ਤੇ ਚੈਕਿੰਗ ਕੀਤੀ ਗਈ।
ਇਸ ਦੌਰਾਨ ਸਿਵਲ ਹਸਪਤਾਲ ਦੇ ਸਾਹਮਣੇ ਜਨ ਔਸ਼ਧੀ ਮੈਡੀਕਲ ਸਟੋਰ ਦੇ ਵਿੱਚ ਇੱਕ ਹੋਰ ਮੈਡੀਕਲ ਸਟੋਰ ਚਲਦਾ ਸੀ ਜੋ ਡਰੱਗ ਵਿਭਾਗ ਵੱਲੋਂ ਫੜਿਆ ਗਿਆ ਹੈ। ਜਿਸ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡਰੱਗ ਇੰਸਪੈਕਟਰ ਇਕਾਂਤ ਨੇ ਦੱਸਿਆ ਕਿ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਚੈਕਿੰਗ ਅਭਿਆਨ ਜਾਰੀ ਹੈ ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਸਾਹਮਣੇ ਇੱਕ ਜਨ ਔਸ਼ਧੀ ਮੈਡੀਕਲ ਸਟੋਰ ਤੇ ਨਾ ਹੀਮੈਡੀਕਲ ਸਟੋਰ ਦਾ ਲਾਈਸੈਂਸ ਮਾਲਕ ਸੀ ਅਤੇ ਨਾ ਹੀ ਪ੍ਰੋਪਰਰਾਈਟਰ ਇਸ ਮੈਡੀਕਲ ਸਟੋਰ ਤੇ ਮੌਜੂਦ ਸੀ ਉਹਨਾਂ ਨੇ ਦੱਸਿਆ ਕਿ ਇਥੇ ਇਹ ਵੀ ਪਾਇਆ ਗਿਆ ਕਿ ਜਨ ਔਸ਼ਧੀ ਮੈਡੀਕਲ ਸਟੋਰ ਦੇ ਵਿੱਚ ਨਾਲ ਇੱਕ ਹੋਰ ਮੈਡੀਕਲ ਸਟੋਰ ਚਲਾਇਆ ਜਾ ਰਿਹਾ ਸੀ ਜਿਸ ਸੰਬੰਧ ਦੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਡਰੱਗ ਵਿਭਾਗ ਡਰੱਗ ਐਕਟ ਦੇ ਅਨੁਸਾਰ ਮੈਡੀਕਲ ਸਟੋਰ ਤੇ ਕਾਰਵਾਈ ਕੀਤੀ ਜਾਵੇਗੀ।