ਅੰਮ੍ਰਿਤਸਰ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਇੱਕ ਕਿਲੋ ਆਈਸ ਡਰੈਸ ਅਤੇ 1 ਲੱਖ 40 ਹਜਾਰ ਰੁਪਏ ਡਰੱਗ ਮਣੀ ਕਾਬੂ ਕੀਤੀ ਗਈ।
ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਪੀਡੀ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਘਰਿੰਡਾ ਵੱਲੋਂ ਮਿਤੀ 1.02.2025 ਨੂੰ, ਖੁਫੀਆ ਜਾਣਕਾਰੀ ਦੇ ਆਧਾਰ ਤੇ ਦੋਸ਼ੀ ਅੰਗਰੇਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਚਵਿੰਡਾ ਕਲਾਂ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਅਤੇ ਜਗਤਾਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਕੁਰਾਲੀਆਂ ਥਾਣਾ ਰਮਦਾਸ ਜਿਲ੍ਹਾ ਅੰਮ੍ਰਿਤਸਰ ਨੂੰ ਥਾਣਾ ਘਰਿੰਡਾ ਪੁਲਿਸ ਨੇ 01 ਕਿੱਲੋ ਆਈਸ (ਮੇਥਾਮਫੇਟਾਮਾਈਨ), 01 ਲੱਖ 40 ਹਜਾਰ ਡਰੱਗ ਮਨੀ ਅਤੇ ਇੱਕ ਬਿਨ੍ਹਾ ਨੰਬਰੀ ਸਪਲੈਂਡਰ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕੀਤਾ ਸੀ।
ਜੋ ਕਿ ਤਫਤੀਸ਼ ਦੌਰਾਨ ਜਦ ਦੋਸ਼ੀ ਜਗਤਾਰ ਸਿੰਘ ਨੂੰ ਹੋਰ ਰਿਕਵਰੀ ਲਈ ਰੱਖਿਆ ਡਰੇਨ ਅਟਾਰੀ ਵਿਖੇ ਲਿਜਾਇਆ ਗਿਆ। ਜਿਸ ਦੌਰਾਨ ਉਸ ਨੇ ਪੁਲਿਸ ਮੁਲਾਜਮ ਨੂੰ ਧੱਕਾ ਮਾਰ ਕੇ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ।
ਜਿਸ ਨੂੰ ਵਾਰ-ਵਾਰ ਜ਼ੁਬਾਨੀ ਚੇਤਾਵਨੀ ਦਿੱਤੀ ਗਈ ਪਰ ਉਸ ਨੇ ਕੋਈ ਪਰਵਾਹ ਨਹੀ ਕੀਤੀ ਜਿਸ ਤੋਂ ਬਾਅਦ ਦੋਸ਼ੀ ਨੂੰ ਚੇਤਾਵਨੀ ਦੇਣ ਲਈ ਇੱਕ ਹਵਾਈ ਫਾਇਰ ਵੀ ਕੀਤਾ ਗਿਆ ਜਿਸ ਦੇ ਬਾਵਜੂਦ ਦੋਸ਼ੀ ਨੇ ਗੱਲ ਨਹੀਂ ਮੰਨੀ ਅਤੇ ਬੱਚ ਕੇ ਨਿਕਲਣ ਦੀ ਕੋਸ਼ਿਸ਼ ਕਰਦਾ ਰਿਹਾ।
ਉਸ ਨੂੰ ਭੱਜਣ ਤੋਂ ਰੋਕਣ ਲਈ, ਪੁਲਿਸ ਟੀਮ ਨੇ ਸਾਵਧਾਨੀ ਵਰਤਦੇ ਹੋਏ, ਇੱਕ ਗੋਲੀ ਚਲਾਈ, ਜੋ ਦੋਸ਼ੀ ਦੀ ਸੱਜੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ ਜਗਤਾਰ ਸਿੰਘ ਉਕਤ ਨੂੰ ਕਾਬੂ ਕਰ ਲਿਆ ਗਿਆ ਅਤੇ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਲਿਜਾਇਆ ਗਿਆ। ਜੋ ਉਕਤ ਘਟਨਾ ਸਬੰਧੀ ਮੁਕੱਦਮਾ ਨੰ. 41/2025 ਵਾਧਾ ਜੁਰਮ 23 NDPS ACT, 238,265 BNS ਦਾ ਕੀਤਾ ਗਿਆ। ਉਕਤ ਦੋਸ਼ੀ ਕੋਲੋ ਪੁੱਛਗਿਛ ਜਾਰੀ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।