ਫਿਰੋਜ਼ਪੁਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਨੇ ਨਸ਼ਾ ਲਕਾਉਣ ਲਈ ਆਪਣੇ ਘਰ ਚ ਤਹਿਖਾਨਾ ਬਣਾ ਰੱਖਿਆ ਸੀ। ਦੱਸ ਦੇਈਏ ਕਿ ਫਿਰੋਜ਼ਪੁਰ ਪੁਲਿਸ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਦੇ ਮੱਲਾਂਵਾਲਾ ਦੇ ਪਿੰਡ ਵਿੱਚ ਰਹਿਣ ਵਾਲੇ ਦੋ ਨਸ਼ਾ ਤਸਕਰਾਂ ਗੁਰਪ੍ਰਤਾਪ ਸਿੰਘ ਅਤੇ ਰਸ਼ਪਾਲ ਸਿੰਘ ਉਰਫ ਪਾਲਾ ਨੂੰ ਗਿਰਫ਼ਤਾਰ ਕੀਤਾ ਹੈ।
ਜਿਹਨਾਂ ਕੋਲੋਂ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਖਿਲਾਫ ਮਾਮਲਾ ਦਰਜ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਜਦੋਂ ਨਸ਼ਾ ਤਸਕਰ ਗੁਰਪ੍ਰਤਾਪ ਸਿੰਘ ਦੇ ਘਰ ਪਿੰਡ ਗੁਲਾਮੀ ਵਾਲਾ ਵਿੱਚ ਸਰਚ ਆਪਰੇਸ਼ਨ ਕਰਨ ਦੇ ਲਈ ਪੁੱਜੀ ਤਾਂ ਪੁਲਿਸ ਇਸ ਨਸ਼ਾ ਤਸਕਰ ਵੱਲੋਂ ਬਣਾਏ ਹੋਏ ਤਹਿਖਾਨੇ ਨੂੰ ਵੇਖ ਕੇ ਹੈਰਾਨ ਰਹਿ ਗਈ।
ਇਸ ਤਹਿਖਾਨੇ ਦਾ ਰਸਤਾ ਕਪੜਿਆਂ ਵਾਲੀ ਅਲਮਾਰੀ ਵਿਚੋਂ ਨਿਕਲ ਜਮੀਨ ਦੇ ਥੱਲੇ ਜਾਂਦਾ ਸੀ ਪੂਰੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਇਹ ਨਸ਼ਾ ਤਸਕਰ ਨਸ਼ੇ ਦੀ ਖ਼ੇਪ ਨੂੰ ਇਸ ਤਹਿਖਾਨੇ ਵਿਚ ਲੁਕਾ ਦਿੰਦਾ ਸੀ ਫਿਰੋਜ਼ਪੁਰ SSP ਸਰਦਾਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਤੇ ਨਸ਼ਾ ਤਸਕਰਾਂ ਦੀ ਨਸ਼ਾ ਵੇਚਣ ਦੇ ਲਈ ਵਰਤੀ ਜਾਂਦੀ ਚਾਲ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਸ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ ਫਿਰੋਜ਼ਪੁਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਅੱਧਾ ਕਿਲੋ ਅਫੀਮ ਦੇ ਨਾਲ ਗ੍ਰਿਫਤਾਰ ਕੀਤਾ ਹੈ ਤੇ ਫਿਰੋਜ਼ਪੁਰ ਪੁਲਿਸ ਸਰਚ ਦੇ ਦੌਰਾਨ ਇਹਨਾਂ ਨਸ਼ਾ ਤਸਕਰਾਂ ਵੱਲੋਂ ਆਪਣੇ ਘਰਾਂ ਦੇ ਵਿੱਚ ਬਣਾਏ ਗਏ ਤਹਿਖਾਨਿਆਂ ਤੱਕ ਪਹੁੰਚ ਰਹੀ ਹੈ ਤਾਂ ਜੋ ਪੰਜਾਬ ਵਿੱਚ ਨਸ਼ੇ ਤੇ ਪੂਰੀ ਤਰ੍ਹਾਂ ਠੱਲ ਪਾਈ ਜਾ ਸਕੇ।