ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਨੂੰ ਲੈ ਕੇ ਹਾਈਕੋਰਟ ਦੇ ਵਿੱਛ ਫੈਸਲਾ ਲਿਆ ਗਿਆ ਹੈ | DSGMC ਦੀਆਂ ਚੋਣਾਂ 22 ਅਗਸਤ ਨੁੰ ਹੋਣਗੀਆਂ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਛੇਤੀ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸਦੀ ਅੱਜ ਸੁਣਵਾਈ ਹੋਈ ਹੈ। ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਅੱਜ ਅਦਾਲਤ ਵਿਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਹਨਾਂ ਦਾ ਨਤੀਜਾ 25 ਅਗਸਤ ਨੁੰ ਆਵੇਗਾ।ਉਹਨਾਂ ਕਿਹਾ ਕਿ ਅਕਾਲੀ ਦਲ ਇਸ ਫੈਸਲੇ ਦਾ ਸਵਾਗਤ ਕਰਦਾ ਹੈ ਤੇ ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ।