ਪੰਜਾਬ ਦੇ ਫ਼ਿਰੋਜ਼ਪੁਰ ‘ਚ ਜੌਹਰੀ ਪਿਓ-ਪੁੱਤ ਨੇ ਖੁਦਕੁਸ਼ੀ ਕਰ ਲਈ। ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ। ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤੱਕ ਨਹਿਰ ‘ਚੋਂ ਬਰਾਮਦ ਨਹੀਂ ਹੋਈ।