Batala Firing Incident: ਬਟਾਲਾ ਦੇ ਨਿਊ ਹਰਨਾਮ ਨਗਰ ਇਲਾਕੇ ‘ਚ ਦੇਰ ਰਾਤ ਮਾਹੌਲ ਓਦੋਂ ਦਹਿਸ਼ਤ ਭਰਿਆ ਹੋ ਗਿਆ ਜਦੋਂ ਫਾਇਰਿੰਗ ਦੀ ਵਾਰਦਾਤ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸਬਾਜ਼ੀ ਦੇ ਚਲਦੇ ਸਾਬਕਾ ਸਾਂਸਦ ਦੇ ਬੇਟੇ ਨੇ ਆਪਣੀ ਰਿਵਾਲਵਰ ਨਾਲ ਮੁਹੱਲੇ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ।
ਉੱਥੇ ਹੀ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ। ਜਦਕਿ ਗੋਲੀਆਂ ਲੱਗਣ ਨਾਲ ਜ਼ਖਮੀ ਨੌਜਵਾਨ ਸਿਵਿਲ ਹਸਪਤਾਲ ਬਟਾਲਾ ‘ਚ ਜੇਰੇ ਇਲਾਜ ਹੈ। ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਮੈਡੀਕਲ ਅਫਸਰ ਵਲੋਂ ਉਸ ਨੂੰ ਅਮ੍ਰਿਤਸਰ ਹਸਪਤਾਲ ‘ਚ ਇਲਾਜ ਲਈ ਰੈਫਰ ਕੀਤਾ ਗਿਆ।
ਘਟਨਾ ਦੇ ਚਸ਼ਮਦੀਦ ਪ੍ਰਗਟ ਸਿੰਘ ਨੇ ਦੱਸਿਆ ਕਿ ਤੀਰਥ ਰਾਮ ਦੇ ਨੌਜਵਾਨ ਤੇ ਸਾਬਕਾ ਸਾਂਸਦ ਦੇ ਬੇਟੇ ਦਰਮਿਆਨ ਮਾਮੂਲੀ ਬਹਿਸਬਾਜ਼ੀ ਦੇ ਚਲਦੇ ਲੱਬੂ ਨੇ ਆਪਣੀ ਰਿਵਾਲਵਰ ਨਾਲ ਤੀਰਥ ‘ਤੇ ਗੋਲੀਆਂ ਚਲਾ ਦਿੱਤੀ। ਉਸ ਨੇ ਤਿੰਨ ਫਾਇਰ ਕੀਤੇ, ਜਿਸ ਚੋਂ ਕੁਝ ਫਾਇਰ ਤੀਰਥ ਦੇ ਸਿਰ ਵਿੱਚ ਲੱਗੇ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਸਿਵਲ ਹਸਪਤਾਲ ਬਟਾਲਾ ਦੇ ਡਾ ਸੰਜੀਵ ਨੇ ਦੱਸਿਆ ਕਿ ਤੀਰਥ ਕੁਮਾਰ ਉਮਰ 45 ਸਾਲ ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਜ਼ਖ਼ਮੀ ਹਾਲਤ ‘ਚ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਗਿਆ ਸੀ, ਪਰ ਤੀਰਥ ਦੀ ਹਾਲਤ ਗੰਭੀਰ ਸੀ ਅਤੇ ਉਸਨੂੰ ਅਗੇ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਚ ਰੈਫਰ ਕੀਤਾ ਗਿਆ ਹੈ।
ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਬਟਾਲਾ ਦੇ ਡੀਐਸਪੀ ਸਿਟੀ ਲਲਿਤ ਕੁਮਾਰ ਮੌਕੇ ਤੇ ਪੁਲਿਸ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਨਾਲ ਜਾਂਚ ਲਈ ਪਹੁੰਚੇ ਡੀਐਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਪੁਲਿਸ ਪਾਰਟੀ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ ਜਾਂਚ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਜਲਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h