PSPCL and PSTCL loss with Floods: ਅੰਮ੍ਰਿਤਸਰ ਵਿਖੇ ਇਮਪਰੋਵਮੈਂਟ ਟਰੱਸਟ ਦੇ ਦਫਤਰ ਪਹੰਚੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕੀਤੀ।
ਮੀਡੀਆ ਨਾਲ ਗੱਲ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਹ ਇਮਪਰੋਵਮੈਂਟ ਟਰੱਸਟ ਦੇ ਦਫਤਰ ਆਏ ਹਨ ਅਤੇ ਪੰਜਾਬ ਅੰਦਰ ਹੜ੍ਹਾਂ ਕਰਕੇ ਕਰੀਬ 600 ਥਾਵਾਂ ‘ਤੇ ਬਿਜਲੀ ਪ੍ਰਭਾਵਿਤ ਹੋਈ ਸੀ। ਜਿੱਥੇ ਸਾਰੀਆਂ ਹੀ ਥਾਵਾਂ ‘ਤੇ ਬਿਜਲੀ ਦੀ ਸਪਲਾਈ ਚਾਲੂ ਕਰਵਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਰੀ ਮੀਂਹ ਤੇ ਹੜ੍ਹਾਂ ਕਰਕੇ ਲਗਪਗ 16 ਕਰੋੜ ਦਾ ਨੁਕਸਾਨ PSPCL ਤੇ PSTCL ਨੂੰ ਹੋਇਆ ਹੈ। ਕਈ ਥਾਵਾਂ ‘ਤੇ ਨੁਕਸਾਨ ਨਾ ਹੋਵੇ ਇਸ ਲਈ ਬਿਜਲੀ ਰੋਕਣੀ ਵੀ ਪਈ। ਕੈਬਿਨਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਵੇਗੀ ਓਹਨਾ ਕਿਹਾ ਕਿ ਖੇਤਾਂ ਅੰਦਤ ਜਿਨ੍ਹਾਂ ਵੀ ਨੁਕਸਾਨ ਹੋਇਆ ਉਸ ਦੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h