ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀਰਵਾਰ ਨੂੰ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਵੱਲੋਂ ਟਰੈਕਟਰ ਮਾਰਚ ਦੀ ਅਗਵਾਈ ਕੀਤੀ ਜਾਵੇਗੀ। ਇਸ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਮਾਰਚ ਵਿੱਚ ਕਿਸਾਨ ਆਪਣੇ ਟਰੈਕਟਰਾਂ ‘ਤੇ ਰਾਸ਼ਟਰੀ ਝੰਡੇ ਅਤੇ ਕਿਸਾਨ ਝੰਡੇ ਲੈ ਕੇ ਨਿਕਲਣਗੇ। ਇਸ ਦੇ ਨਾਲ ਹੀ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹੈ।