ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਦੀ ਕੇਂਦਰ ਮੀਟਿੰਗ ਤੈਅ ਹੈ ਪਰ ਕਿਸਾਨ ਅੰਦੋਲਨ ਦਾ ਸਿੱਧਾ ਅਸਰ ਹੁਣ ਹੌਲੀ-ਹੌਲੀ ਰੋਜ਼ਾਨਾ ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਵੀ ਪੈਣ ਲੱਗਾ ਹੈ। ਹਰਿਆਣਾ ਦੀਆਂ ਸਰਹੱਦਾਂ ਬੰਦ ਹੋਣ ਅਤੇ ਬਰਵਾਲਾ ਮਾਰਗ ’ਤੇ ਜਾਮ ਲੱਗਣ ਕਾਰਨ ਖਾਣ-ਪੀਣ ਦੀਆਂ ਵਸਤਾਂ ਖਾਸ ਕਰਕੇ ਫਲਾਂ ਤੇ ਸਬਜ਼ੀਆਂ ਦੀ ਸਪਲਾਈ ਨਾਂਹ ਦੇ ਬਰਾਬਰ ਹੋ ਗਈ ਹੈ। ਇਸ ਕਾਰਨ ਹੁਣ ਇਨ੍ਹਾਂ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਹ ਵਾਧਾ ਕਰੀਬ ਡੇਢ ਗੁਣਾ ਹੋ ਗਿਆ ਹੈ।
ਸੈਕਟਰ 26 ਦੀ ਸਬਜ਼ੀ ਮੰਡੀ ਵਿੱਚ ਰੋਜ਼ਾਨਾ ਕਰੀਬ 80 ਟਰੱਕ ਸਬਜ਼ੀਆਂ ਪੁੱਜਦੀਆਂ ਸਨ ਪਰ ਕਿਸਾਨਾਂ ਦੇ ਅੰਦੋਲਨ ਕਾਰਨ ਇਨ੍ਹਾਂ ਦੀ ਗਿਣਤੀ 15 ਤੋਂ 20 ਰਹਿ ਗਈ ਹੈ।ਇਸ ਕਰਕੇ ਚੰਡੀਗੜ੍ਹ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਅਚਾਨਕ ਵਾਧਾ ਹੋਇਆ ਹੈ।
ਤਿੰਨ ਦਿਨ ਪਹਿਲਾਂ 30 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੁਣ 40 ਰੁਪਏ ਕਿਲੋ ਵਿਕ ਰਿਹਾ ਹੈ। ਇਸੇ ਤਰ੍ਹਾਂ ਨਿੰਬੂ 80 ਰੁਪਏ ਵਾਲਾ ਨਿੰਬੂ 190 ਰੁਪਏ, ਸ਼ਿਮਲਾ ਮਿਰਚ 70 ਰੁਪਏ ਕਿੱਲੋ ਤੋ ਜੋ ਰਿ ਹੁਣ ਸ਼ਿਮਲਾ ਮਿਰਚ 120 ਰੁਪਏ ਮਿਲ ਰਹੀ ਹੈ, ਹਰੀ ਮਿਰਚ 50 ਰੁਪਏ ਕਿਲੋ, ਬੈਂਗਣ 35 ਰੁਪਏ ਕਿਲੋ ਵਿਕ ਰਿਹਾ ਹੈ। ਅਦਰਕ 110 ਰੁਪਏ ਪ੍ਰਤੀ ਕਿਲੋ, ਵਿਕ ਰਿਹਾ ਹੈ। ਇਸ ਦੇ ਨਾਲ ਹੀ ਆਲੂ ਦੀ ਕੀਮਤ 8 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 15 ਰੁਪਏ ਪ੍ਰਤੀ ਕਿਲੋ ਅਤੇ ਪਿਆਜ਼ ਦੀ ਕੀਮਤ 20 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 30 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਦਾ ਸਿੱਧਾ ਅਸਰ ਲੋਕਾਂ ਦੀਆਂ ਰਸੋਈਆਂ ‘ਤੇ ਪੈ ਰਿਹਾ ਹੈ।