Moga News: ਮੋਗਾ ਦੇ ਕਸਬਾ ਧਰਮਕੋਟ ‘ਚ ਸਤਲੁਜ ਦਰਿਆ ਦਾ ਪਾਣੀ ਦੂਸ਼ਿਤ ਹੋਣ ਕਾਰਨ ਲੋਕ ਕਈ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਦੱਸ ਦਈਏ ਕਿ ਇੱਥੋਂ ਦੇ ਨੇੜਲੇ ਪਿੰਡਾਂ ਵਿੱਚ ਕਾਲਾ ਪੀਲੀਆ ਅਤੇ ਕੈਂਸਰ ਵਰਗੀ ਬਿਮਾਰੀ ਫੈਲਣ ਨਾਲ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਬਾਬਤ ਸਥਾਨਕ ਲੋਕਾਂ ਨੇ ਸਰਕਾਰ ਨੂੰ ਠੋਸ ਕਦਮ ਉਠਾਉਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਿਰੰਤਰ ਜਾਰੀ ਹੈ। ਫੈਕਟਰੀਆਂ ਦਾ ਗੰਦਾ ਪਾਣੀ ਦਰਿਆ ‘ਚ ਛੱਡਣ ਕਾਰਨ ਇਸ ਦਾ ਪਾਣੀ ਕਾਲਾ ਹੋ ਗਿਆ ਹੈ ਅਤੇ ਲੋਕਾਂ ਨੂੰ ਬਿਮਾਰੀਆਂ ਹੋ ਰਹੀਆਂ ਹਨ>
ਇਸ ਮੌਕੇ ਦਰਿਆ ਦੇ ਆਸਪਾਸ ਪੈਂਦੇ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਤੋਂ ਪਾਣੀ ਪ੍ਰਦੂਸ਼ਿਤ ਤੇ ਜ਼ਹਿਰੀਲਾ ਹੋ ਗਿਆ ਹੈ। ਕੁਝ ਲੋਕਾਂ ਨੇ ਦੱਸਿਆ ਕਿ ਇਸ ਪਾਣੀ ਦੀ ਵਰਤੋਂ ਖੇਤਾਂ ‘ਚ ਹੋਣ ਕਾਰਨ ਫਸਲ ’ਤੇ ਵੀ ਬੁਰਾ ਅਸਰ ਪੈਣ ਲੱਗਾ ਹੈ।
ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਗੰਦੇ ਪਾਣੀ ਨਾਲ ਖੇਤਾਂ ‘ਚ ਉਗਾਈਆਂ ਫ਼ਸਲਾਂ ਆਮ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਾਪ ਰਿਹਾ ਹੈ ਕਿ ਸੀਵਰ ਅਤੇ ਸਨਅਤੀ ਰਸਾਇਣਾਂ ਵਾਲਾ ਅਣਸੋਧਿਆ ਪਾਣੀ ਦਰਿਆ ਦੀ ਜਲਧਾਰਾ ਨੂੰ ਜ਼ਹਿਰੀਲਾ ਕਰਨ ਦਾ ਵੱਡਾ ਕਾਰਨ ਹੈ। ਢੁੱਕਵੇਂ ਅਤੇ ਬਦਲਵੇਂ ਪ੍ਰਬੰਧ ਦੀ ਅਣਹੋਂਦ ਕਾਰਨ ਕੂੜਾ ਕਚਰਾ ਵੀ ਦਰਿਆ ਵਿਚ ਸੁੱਟਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h