ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ 8 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ ਪਰ ਠੰਢ ਅਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਦੇ ਮੱਦੇਨਜ਼ਰ 10 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।