Mann in Athani Election Campaign: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਨਾਟਕ ਦੇ ਅਥਾਨੀ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਭਾਜਪਾ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਲੋਕਾਂ ਨੂੰ ‘ਆਪ’ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ‘ਝਾੜੂ’ ਦਾ ਬਟਨ ਦਬਾਉਣ ਦਾ ਮਤਲਬ ਹੈ ਚੰਗੇ ਭਵਿੱਖ ਅਤੇ ਸੁਨਹਿਰੀ ਕਿਸਮਤ ਲਈ ਬਟਨ ਦਬਾਉਣਾ।
ਅਥਾਨੀ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਖਰਾਬ ਕਰਨਾ ਹੈ ਕਿਉਂਕਿ ਉਨ੍ਹਾਂ ਦੇ ਵਿਧਾਇਕ ਹਮੇਸ਼ਾ ਵਿਕਦੇ ਰਹਿੰਦੇ ਹਨ ਅਤੇ, ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਹੈ ਆਪਣੀ ਵੋਟ ਝੂਠ ਅਤੇ ‘ਜੁਮਲੇ’ ਨੂੰ ਦੇਣਾ ਕਿਉਂਕਿ ਅਸੀਂ ਸਾਰੇ ਜਾਣਦੇ ਹਾਂ ਕਿ ਸਾਡੇ ਵਿੱਚੋਂ ਕਿਸੇ ਨੂੰ ਵੀ ਨਰਿੰਦਰ ਮੋਦੀ ਦੁਆਰਾ ਕੀਤੇ 15 ਲੱਖ ਦੇ ਵਾਅਦੇ ‘ਚੋਂ ਹੁਣ ਤੱਕ ਇੱਕ ਪੈਸਾ ਵੀ ਨਹੀਂ ਮਿਲਿਆ।
ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ 75 ਸਾਲਾਂ ਤੋਂ ਸਾਨੂੰ ਲੁੱਟ ਰਹੇ ਹਨ। ਉਨ੍ਹਾਂ ਨੇ ਸਾਡੇ ਬੱਚਿਆਂ ਨੂੰ ਪੜ੍ਹਾਈ ਤੋਂ ਲਾਂਭੇ ਕੀਤਾ, ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹ ਲਿਆ, ਸਾਡੇ ਬਜ਼ੁਰਗਾਂ ਦੀਆਂ ਦਵਾਈਆਂ ਲੁੱਟੀਆਂ ਅਤੇ ਸਾਡੇ ਸ਼ਹੀਦਾਂ ਦੇ ਕਫ਼ਨ ਲੁੱਟੇ।
ਦੇਸ਼ ‘ਚ ਜਿੱਥੇ ਕਿਤੇ ਆਮ ਆਦਮੀ ਪਾਰਟੀ ਚੋਣਾਂ ਲੜਦੀ ਹੈ ਉੱਥੇ ਈਵੀਐਮ ਮਸ਼ੀਨ ‘ਚ ਕਿਸਮਤ ਚਮਕਾਉਣ ਵਾਲਾ ਬਟਨ ਝਾੜੂ ਦੇ ਰੂਪ ‘ਚ ਲੋਕਾਂ ਨੂੰ ਮਿਲਦਾ ਹੈ…ਦਿੱਲੀ ਤੇ ਪੰਜਾਬ ਵਾਲੇ ਪਾਰਟੀ ਨੂੰ ਮੌਕਾ ਦੇਕੇ ਆਪਣੀ ਕਿਸਮਤ ਚਮਕਾ ਚੁੱਕੇ ਨੇ.. pic.twitter.com/IH3uKouk2Y
— Bhagwant Mann (@BhagwantMann) April 19, 2023
ਸੀਐਮ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ, ਅਸੀਂ ਸਿਰਫ਼ ਇਮਾਨਦਾਰ ਆਗੂਆਂ ਨੂੰ ਹੀ ਚੋਣ ਲੜਨ ਲਈ ਅੱਗੇ ਲੈਕੇ ਆਉਂਦੇ ਹਾਂ। ਆਪਣੇ ‘ਝਾੜੂ’ ਨਾਲ ਅਸੀਂ ਦੇਸ਼ ਵਿੱਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਨੰਬਰ ਇਕ ਬਣਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ, ਅਸੀਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੇ ਹਾਂ ਅਤੇ ਉਹ (ਭਾਜਪਾ) ਧਰਮ ਅਤੇ ਜਾਤ ਦੀ ਗੱਲ ਕਰਦੇ ਹਨ। ਇਸ ਲਈ ਉਹ ਕੋਈ ਵਿਕਾਸ ਨਹੀਂ ਕਰਦੇ ਅਤੇ ਸਿਰਫ ਲੋਕਾਂ ਵਿੱਚ ਨਫਰਤ ਫੈਲਾਉਂਦੇ ਹਨ।
ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਹੀ ਗਰੀਬੀ ਨੂੰ ਦੂਰ ਕਰੇਗੀ। ਪਰ ਭਾਜਪਾ ਦਾ ਕੰਮ ਹੈ ਕਿ ਜੇਕਰ ਮਨੀਸ਼ ਸਿਸੋਦੀਆ ਗਰੀਬਾਂ ਲਈ ਵਿਸ਼ਵ ਪੱਧਰੀ ਸਕੂਲ ਬਣਾ ਰਿਹਾ ਹੈ, ਉਸ ਨੂੰ ਜੇਲ੍ਹ ਭੇਜ ਦੇਓ; ਜੇਕਰ ਸਤਿੰਦਰ ਜੈਨ ਨੇ ਦਿੱਲੀ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਅਤੇ ਮੁਹੱਲਾ ਕਲੀਨਿਕ ਬਣਾਏ ਜਿੱਥੇ ਸਾਰਾ ਇਲਾਜ ਮੁਫ਼ਤ ਹੈ, ਉਸਨੂੰ ਜੇਲ੍ਹ ਭੇਜ ਦੇਓ ਅਤੇ ਜੇਕਰ ਅਰਵਿੰਦ ਕੇਜਰੀਵਾਲ ਕੰਮ ਦੀ ਰਾਜਨੀਤੀ ਪੇਸ਼ ਕਰ ਰਿਹਾ ਹੈ ਅਤੇ ਦਿਨੋ ਦਿਨ ਵਧੇਰੇ ਪ੍ਰਸਿੱਧ ਹੋ ਰਿਹਾ ਹੈ, ਤਾਂ ਉਸਦੇ ਖਿਲਾਫ ਝੂਠਾ ਮੁਕੱਦਮਾ ਦਰਜ ਕਰਕੇ ਉਸਨੂੰ ਸੀਬੀਆਈ ਦਫਤਰ ਵਿੱਚ ਬੁਲਾ ਕੇ ਖੁਆਰ ਕਰੋ।
ਬੀਜੇਪੀ ਪਾਰਟੀ ਨਹੀਂ ਜੁਮਲਾ ਪਾਰਟੀ ਹੈ…ਕਾਂਗਰਸ ਵਿਕਾਊ ਪਾਰਟੀ ਹੈ…ਦੋਨਾਂ ਨੂੰ ਵੋਟ ਦੇਕੇ ਆਪਣੀ ਵੋਟ ਖ਼ਰਾਬ ਨਾ ਕਰੋ…ਆਪਣੇ ਸੁਨਹਿਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ …. pic.twitter.com/6aLRSdjkVo
— Bhagwant Mann (@BhagwantMann) April 19, 2023
ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਕਰਨਾਟਕ ਦੀਆਂ ਸਮੱਸਿਆਵਾਂ ਇੱਕੋ ਜਿਹੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਚਾਹੀਦੀ ਹੈ। ਚੰਗੇ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੀ ਲੋੜ ਹੈ। ਕਾਰੋਬਾਰ ਕਰਨ ਲਈ ਚੰਗੇ ਮਾਹੌਲ ਦੀ ਲੋੜ ਹੈ। ਉਨ੍ਹਾਂ ਨੂੰ ਚੰਗੀਆਂ ਸੜਕਾਂ, ਚੰਗੇ ਬੁਨਿਆਦੀ ਢਾਂਚੇ ਦੀ ਲੋੜ ਹੈ ਅਤੇ ਇਹ ਸਭ ਸਿਰਫ਼ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ।
ਉਨ੍ਹਾਂ ਪੰਜਾਬ ਵਿੱਚ ‘ਆਪ’ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 80 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਲੁੱਟਣ ਵਾਲੇ ਅੱਜ ਜੇਲ੍ਹਾਂ ਵਿੱਚ ਡੱਕੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਕੋਲੋਂ ਲੁੱਟੇ ਪੈਸੇ ਦੀ ਵਸੂਲੀ ਕਰਕੇ ਪੰਜਾਬ ਦਾ ਖ਼ਜ਼ਾਨਾ ਭਰ ਰਹੀ ਹੈ ਅਤੇ ਉਸ ਪੈਸੇ ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।
ਕਾਂਗਰਸ ਤੇ ਬੀਜੇਪੀ ਵਾਲੇ ਆਪਸ ‘ਚ ਮਿਲੇ ਹੋਏ ਨੇ…ਦੋਨਾਂ ਨੇ ਮਿਲਕੇ ਦੇਸ਼ ਵਾਸੀਆਂ ਨੂੰ ਲੁੱਟਿਆ ਹੈ…ਦੇਸ਼ ਵਾਸੀਆਂ ਦਾ ਬਚਪਨ, ਜਵਾਨੀ ਤੇ ਬੁਢਾਪਾ ਸਭ ਦੋਨੋਂ ਪਾਰਟੀਆਂ ਨੇ ਤਬਾਹ ਕਰਕੇ ਰੱਖ ਦਿੱਤਾ… pic.twitter.com/5BE0EG0pYM
— Bhagwant Mann (@BhagwantMann) April 19, 2023
‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਕੱਲੇ ਅਜਿਹੇ ਆਗੂ ਹਨ ਜੋ ਚਾਹੁੰਦੇ ਹਨ ਕਿ ਸਾਡਾ ਦੇਸ਼ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕੇਜਰੀਵਾਲ ਦੇ ਸੁਧਾਰਾਂ ਦੀ ਬਦੌਲਤ ਹੁਣ ਦਿੱਲੀ ਦੇ ਆਮ ਨਾਗਰਿਕਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਅਫਸਰ ਬਣ ਰਹੇ ਹਨ। ਕੇਜਰੀਵਾਲ ਨੇ ਦਿੱਲੀ ਵਿੱਚ ਆਪਣੀ ਸਰਕਾਰ ਦੌਰਾਨ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਨੂੰ ਸਮਰਪਿਤ ਹੈ। ‘ਆਪ’ ਕਿਸੇ ਸਰਵੇਖਣ ‘ਚ ਨਹੀਂ ਆਉਂਦੀ, ਉਹ ਤਾਂ ਸਿੱਧੇ ਆਪਣੀ ਸਰਕਾਰ ਬਣਾਉਂਦੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਰਨਾਟਕ ਦੇ ਲੋਕਾਂ ਨੇ ਉਨ੍ਹਾਂ ਨੂੰ ਇੱਕ ਵਾਰ ਮੌਕਾ ਦਿੱਤਾ ਤਾਂ ਉਹ ਮੁੜ ਕਦੇ ਵੀ ਰਵਾਇਤੀ ਪਾਰਟੀਆਂ ਨੂੰ ਵੋਟ ਨਹੀਂ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h