ਸ਼ਨੀਵਾਰ, ਅਕਤੂਬਰ 4, 2025 02:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ GST ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

by Gurjeet Kaur
ਫਰਵਰੀ 7, 2024
in ਪੰਜਾਬ
0
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ
ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ
 
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ।
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ ‘ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ ‘ਬਿੱਲ ਲਿਆਓ ਇਨਾਮ ਪਾਓ ਸਕੀਮ’, ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।
Tags: GSTharpal cheemapro punjab tvpunjabpunjab governmentPunjabiNews
Share220Tweet138Share55

Related Posts

ਮੁਕਤਸਰ ਸਾਹਿਬ ‘ਚ ਹ/ਥਿ/ਆਰਾਂ ਦੀ ਤ.ਸ.ਕ.ਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 4, 2025

Weather Update: ਪੰਜਾਬ ‘ਚ ਮੀਂਹ ਫਿਰ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

ਪੰਜਾਬ ਸਰਕਾਰ ਵੱਲੋਂ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਸ਼ੁਰੂ ਕੀਤੇ 118 ਸਕੂਲ ਆਫ਼ ਐਮੀਨੈਂਸ

ਅਕਤੂਬਰ 3, 2025
Load More

Recent News

ਹਿਮਾਚਲ ‘ਚ ਕੱਲ੍ਹ ਤੋਂ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ, ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਦਾ ਅਨੁਮਾਨ

ਅਕਤੂਬਰ 4, 2025

ਮੁਕਤਸਰ ਸਾਹਿਬ ‘ਚ ਹ/ਥਿ/ਆਰਾਂ ਦੀ ਤ.ਸ.ਕ.ਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 4, 2025

ਟਰੰਪ ਦੀ $100,000 H-1B ਵੀਜ਼ਾ ਫੀਸ ‘ਤੇ ਸੈਨ ਫਰਾਂਸਿਸਕੋ ਵਿੱਚ ਮੁਕੱਦਮਾ ਦਾਇਰ

ਅਕਤੂਬਰ 4, 2025

Weather Update: ਪੰਜਾਬ ‘ਚ ਮੀਂਹ ਫਿਰ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਕਤੂਬਰ 4, 2025

ਅੱਜ ਤੋਂ ਬੈਂਕ ਚੈੱਕ ਤੁਰੰਤ ਹੋ ਜਾਵੇਗਾ ਕਲੀਅਰ, RBI ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਅਕਤੂਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.