ਮੌਸਮ ਵਿਭਾਗ ਵੱਲੋਂ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਯੈਲੋ ਅਲਰਟ ਆਰੇਂਜ ’ਚ ਬਦਲ ਸਕਦਾ ਹੈ । ਤੇਜ਼ ਹਵਾਵਾਂ ਚੱਲਣਗੀਆਂ ਜਿਸ ਕਾਰਨ ਵਾਢੀ ਵਿਚਾਲੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦੇਈਏ ਕਿ ਖੁਸ਼ਕ ਮੌਸਮ ਵਿਚਕਾਰ ਹਵਾਵਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਆਸਮਾਨ ਵਿਚ ਧੂੜ ਤੇ ਮਿੱਟੀ ਰਹਿਣ ਵਾਲੀ ਹੈ। ਸਿਹਤ ਸਬੰਧੀ ਸਮੱਸਿਆਵਾਂ ਵਿਚ ਵਾਧਾ ਹੋਵੇਗਾ। ਮਾਹਿਰਾਂ ਵਲੋਂ ਕਿਹਾ ਗਿਆ ਹੈ ਕਿ ਖੁਸ਼ਕ ਹਵਾਵਾਂ ਚੱਲਣ ਕਾਰਨ ਲੋਕਾਂ ਦੀ ਸਿਹਤ ਪ੍ਰਭਾਵਿਤ ਹੋ ਸਕਦੀ ਹੈ ਤੇ ਅਜਿਹੇ ਵਿਚ ਮੀਂਹ ਪੈਣ ਨਾਲ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।
ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਈ ਕਿਸਾਨਾਂ ਵੱਲੋਂ ਅਜੇ ਫਸਲਾਂ ਦੀ ਵਾਢੀ ਬਾਕੀ ਹੈ ਅਜਿਹੇ ਵਿਚ ਜੇ ਮੀਂਹ ਪੈਂਦਾ ਹੈ ਤਾਂ ਵੀ ਉਨ੍ਹਾਂ ਨੂੰ ਮੁਸ਼ਕਲ ਪੇਸ਼ ਆਏਗੀ ਤੇ ਜੇਕਰ ਖੁਸ਼ਕ ਤੇਜ਼ ਹਵਾਵਾਂ ਚੱਲਣਗੀਆਂ ਤਾਂ ਵੀ ਲੋਕਾਂ ਦੀ ਸਿਹਤ ‘ਤੇ ਇਸ ਦਾ ਅਸਰ ਪਵੇਗਾ। ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਫਸਲਾਂ ਦੀ ਵਾਢੀ ਦਾ ਕੰਮ ਨਿਬੇੜ ਲੈਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਹੁਣ ਆਉਣ ਵਾਲੇ ਸਮੇਂ ਵਿਚ ਤਾਪਮਾਨ ਵਿਚ ਕਮੀ ਦੇ ਬਾਵਜੂਦ ਵੀ ਖਪਤਕਾਰਾਂ ਦੀ ਭੀੜ ਬਾਜ਼ਾਰਾਂ ਵਿਚ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਦਿਨੀਂ ਪੰਜਾਬ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ਪਈ ਸੀ ਜੋ ਕਿ ਫਸਲਾਂ ਲਈ ਨੁਕਸਾਨਦੇਹ ਹੁੰਦੀ ਹੈ। ਮਾਹਿਰਾਂ ਵੱਲੋਂ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਵੀ ਦਿੱਤੀ ਗਈ ਹੈ।