ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ।
http://https://www.facebook.com/propunjabtv/videos/408935428741127
ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?