ਮੁੰਬਈ: ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਵਿੱਚ ਕਾਂਗਰਸ (Congress) ਦੀ ਭਾਰਤ ਜੋੜੋ ਯਾਤਰਾ (Bharat Jodo Yatra) ਮਹਾਰਾਸ਼ਟਰ ਪਹੁੰਚ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਪੁੱਜੇ। ਜਿੱਥੇ ਰਾਹੁਲ ਗਾਂਧੀ ਨੇ ਗੁਰੂ ਨਾਨਕ ਜਯੰਤੀ ‘ਤੇ ਰਾਤ ਭਰ ਹੋਣ ਵਾਲੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਸਿੱਖਾਂ ਦੇ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆਏ।
ਮੰਗਲਵਾਰ 08 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਜਯੰਤੀ ਦਾ ਦਿਨ ਸਿੱਖ ਧਰਮ ਨੂੰ ਮੰਨਣ ਵਾਲਿਆਂ ਲਈ ਬਹੁਤ ਖਾਸ ਹੈ। ਉਨ੍ਹਾਂ ਨੇ ਆਪਣਾ ਜੀਵਨ ਮਨੁੱਖੀ ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਰਾਹੁਲ ਗਾਂਧੀ ਯਾਦਗਰੀ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਦੱਸ ਦਈਏ ਕਿ ਪਹਿਲੇ ਸਿੱਖ ਗੁਰੂ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਵਿੱਚ ਪੰਜਾਵ ਸੂਬੇ ਵਿੱਚ ਤਲਵੰਡੀ ਵਿਖੇ ਹੋਇਆ ਸੀ, ਜੋ ਹੁਣ ਪਾਕਿਸਤਾਨ ਵਿੱਚ ਹੈ। ਇਸ ਸਥਾਨ ਨੂੰ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਗੁਰੂ ਨਾਨਕ ਜਯੰਤੀ ਨੂੰ ਗੁਰੂ ਪਰਵ ਜਾਂ ਪ੍ਰਕਾਸ਼ ਪਰਵ ਵਜੋਂ ਮਨਾਇਆ ਜਾਂਦਾ ਹੈ। ਇਹ ਸਿੱਖ ਧਰਮ ਵਿੱਚ ਮਨਾਇਆ ਜਾਣ ਵਾਲਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h