Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਨੂੰ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਸਰਗਰਮ ਭਾਈਵਾਲ ਬਣਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ (Kuldeep Singh Dhaliwal) ਨੇ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਵਿਕਾਸ ਭਵਨ ‘ਚ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ (weekly ‘Janata Darbar’) ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।
ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।
ਪੰਜਾਬ ਕੈਬਿਨਟ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।
ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 100 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ‘ਜਨਤਾ ਦਰਬਾਰ’ ਪ੍ਰੋਗਰਾਮ ਤਹਿਤ ਜ਼ਿਆਦਾਤਰ ਮਸਲੇ ਤੁਰੰਤ ਹੀ ਹੱਲ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h