Water in Canal for Monsoon Season: ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ’ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀਐਨਸੀ ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
Water Resources Dept. announced Rotational Programme of irrigation for Kharif Season through canals from May 15 to 22, 2023. The channels of Sirhind Canal System would run on priority basis from Bist Doab Canal, Sidhwan Branch, Bathinda Branch,Patiala Feeder & Abohar Branch resp.
— Government of Punjab (@PunjabGovtIndia) May 16, 2023
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ’ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h