ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਚੌਧਰੀ ਦੇ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ।
ਇਸ ਦੌਰਾਨ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਮੈਂ ਮੁੱਖ ਮੰਤਰੀ ਬਣਿਆ ਸੀ ਤਾਂ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ।
ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਲਈ ਅਸੀਂ ਬਹੁਤ ਧੰਨਵਾਦੀ ਹਾਂ। ਮੈਂ ਵੀ ਸੀਐਮ ਚੰਨੀ ਦੇ ਨਾਲ ਇਸ ਬੈਚ ਵਿੱਚ ਸ਼ਾਮਲ ਹੋਵਾਂਗਾ। ਪੰਜਾਬ ਸਰਕਾਰ ਸ਼੍ਰੀ ਕਰਤਾਰਪੁਰ ਕੋਰੀਡੋਰ ਨੂੰ ਫਿਲਹਾਲ ਖੁੱਲਾ ਰੱਖਣ ਲਈ ਕੇਂਦਰ ਸਰਕਾਰ ਨਾਲ ਗੱਲ ਕਰੇਗੀ।