Properties E-Auctioning: ਮੋਹਾਲੀ ‘ਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਐਸਏਐਸ ਨਗਰ ਦੇ ਵੱਖ-ਵੱਖ ਪ੍ਰੋਜੈਕਟਾਂ/ਸੈਕਟਰਾਂ ਵਿੱਚ ਸਥਿਤ ਲਗਭਗ 77 ਜਾਇਦਾਦਾਂ ਦੀ ਈ-ਨਿਲਾਮੀ ਕਰੇਗੀ।
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਮਾਰਚ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੀ ਕੁੱਲ ਰਾਖਵੀਂ ਕੀਮਤ ਲਗਭਗ 2100 ਕਰੋੜ ਰੁਪਏ ਬਣਦੀ ਹੈ। ਇਸ ਬੋਲੀ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਆਸਾਨ ਬਣਾਉਣ ਲਈ, ਗਮਾਡਾ ਨੇ ਬੋਲੀਕਾਰਾਂ ਦੀ ਮਦਦ ਲਈ ਇੱਕ ਈ-ਮੇਲ: helpdesk@gmada.gov.in ਵੀ ਜਾਰੀ ਕੀਤਾ ਹੈ। ਇਸ ਨਾਲ ਕੋਈ ਵੀ ਵਿਅਕਤੀ ਈ-ਨਿਲਾਮੀ ਨਾਲ ਸਬੰਧਤ ਜਾਂ ਬੋਲੀ ਸਬੰਧੀ ਸਮੱਸਿਆਵਾਂ ‘ਤੇ ਈ-ਮੇਲ ਰਾਹੀਂ ਮਦਦ ਪ੍ਰਾਪਤ ਕਰ ਸਕੇਗਾ।
ਦੱਸ ਦਈਏ ਕਿ ਅਮਨ ਅਰੋੜਾ ਇਸ ਦੌਰਾਨ ਕਿਹਾ ਕਿ ਗਮਾਡਾ ਵੱਲੋਂ ਈ-ਨਿਲਾਮੀ ਵਿੱਚ ਕਈ ਤਰ੍ਹਾਂ ਦੀਆਂ ਜਾਇਦਾਦਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਵਿੱਚ 6 ਸਮੂਹ ਹਾਊਸਿੰਗ ਸਾਈਟਾਂ, ਇੱਕ ਸਕੂਲ ਸਾਈਟ, ਇੱਕ ਹੋਟਲ ਸਾਈਟ, ਇੱਕ ਨਰਸਿੰਗ ਹੋਮ ਸਾਈਟ, 9 ਆਈਟੀ ਉਦਯੋਗਿਕ ਪਲਾਟ, ਦੋ ਵਪਾਰਕ ਹਿੱਸੇ ਵਾਲੀਆਂ ਸਾਈਟਾਂ ਅਤੇ ਲਗਭਗ 57 ਐਸਸੀਓ ਅਤੇ ਬੂਥ ਸ਼ਾਮਲ ਹਨ।
ਇਹ ਜਾਇਦਾਦਾਂ ਐਰੋਸਿਟੀ, ਸੈਕਟਰ-83, ਅਲਫ਼ਾ, ਸੈਕਟਰ 66-ਬੀਟਾ, ਆਈਟੀ ਸਿਟੀ ਸੈਕਟਰ 101-ਅਲਫ਼ਾ ਅਤੇ ਐਸਏਐਸ ਨਗਰ ਦੇ ਹੋਰ ਪ੍ਰਮੁੱਖ ਸਥਾਨਾਂ ‘ਤੇ ਸਥਿਤ ਹਨ। ਦਿਲਚਸਪੀ ਰੱਖਣ ਵਾਲੇ ਬੋਲੀਕਾਰ ਈ-ਨਿਲਾਮੀ ਪੋਰਟਲ https://puda.e-auctions.in ‘ਤੇ ਜਾਇਦਾਦਾਂ ਦੇ ਵੇਰਵੇ ਦੇਖ ਸਕਦੇ ਹਨ। ਬੋਲੀ ਦੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਬੋਲੀਕਾਰਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਭੁਗਤਾਨ ਦਾ ਢੰਗ, ਸਾਈਟਾਂ ਦਾ ਆਕਾਰ, ਸਥਾਨ ਆਦਿ ਨੂੰ ਪੋਰਟਲ ‘ਤੇ ਅਪਲੋਡ ਕੀਤਾ ਜਾਵੇਗਾ।
ਵਾਰ-ਵਾਰ ਬੋਲੀ ਲਗਾਉਣ ‘ਤੇ ਕੋਈ ਰੋਕ ਨਹੀਂ
ਬੋਲੀਕਾਰ ਨੂੰ ਸਾਈਟ ਲਈ ਨਿਰਧਾਰਤ ਰਿਜ਼ਰਵ ਕੀਮਤ ਤੋਂ ਵੱਧ ਬੋਲੀ ਲਗਾਉਣੀ ਪਵੇਗੀ। ਪਰ ਬੋਲੀ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਬੋਲੀਕਾਰਾਂ ਨੂੰ ਆਪਣੀ ਇੱਛਾ ਮੁਤਾਬਕ ਬੋਲੀ ਨੂੰ ਸੋਧਣ ਦੀ ਇਜਾਜ਼ਤ ਦਿੰਦਾ ਹੈ। ਗਮਾਡਾ ਅੰਤਿਮ ਬੋਲੀ ਦੀ ਕੀਮਤ ਦੇ 10% ਦੀ ਅਦਾਇਗੀ ਪ੍ਰਾਪਤ ਹੋਣ ‘ਤੇ ਸਫਲ ਬੋਲੀਕਾਰਾਂ ਨੂੰ ਸਾਈਟਾਂ ਅਲਾਟ ਕਰੇਗਾ ਅਤੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਸਾਈਟਾਂ ਦਾ ਕਬਜ਼ਾ ਸੌਂਪਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h