Earthquake in Gujarat: ਗੁਜਰਾਤ ਦੇ ਸੂਰਤ ਵਿੱਚ ਵੀਰਵਾਰ ਸਵੇਰੇ 10.26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.5 ਮਾਪੀ ਗਈ ਹੈ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਦੱਸੀ ਗਈ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ, ਕੰਬਣੀ ਮਹਿਸੂਸ ਹੁੰਦੇ ਹੀ ਲੋਕ ਘਰਾਂ ‘ਚੋਂ ਬਾਹਰ ਨਿਕਲ ਆਏ | ਹਾਲਾਂਕਿ ਇਸ ਬਾਰੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।
An earthquake of magnitude 3.5 occurred 61km SE of Surat, Gujarat, India today at around 10.26 am. The depth of the earthquake was 7 km below the ground: National Center for Seismology pic.twitter.com/EM6ExlSadJ
— ANI (@ANI) October 20, 2022
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਗੁਜਰਾਤ ਦੇ ਸੂਰਤ ਤੋਂ 61 ਕਿਲੋਮੀਟਰ ਦੀ ਦੂਰੀ ‘ਤੇ ਆਇਆ ਹੈ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।