Earthquake in Assam: ਆਸਾਮ ਦੇ ਸੋਨਿਤਪੁਰ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 8.3 ਵਜੇ ਮਹਿਸੂਸ ਕੀਤੇ ਗਏ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.4 ਸੀ। ਹਾਲਾਂਕਿ ਭੂਚਾਲ ‘ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅਸਮ ਦੇ ਸੋਨਿਤਪੁਰ ‘ਚ ਸਵੇਰੇ 8.03 ਵਜੇ ਅਚਾਨਕ ਧਰਤੀ ਕੰਬਣੀ ਸ਼ੁਰੂ ਹੋ ਗਈ। ਰੀਐਕਟ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਜਦੋਂ ਭੂਚਾਲ ਆਇਆ ਤਾਂ ਲੋਕ ਨੀਂਦ ਤੋਂ ਜਾਗ ਚੁੱਕੇ ਸੀ ਜਾਂ ਦਫ਼ਤਰ ਜਾਣ ਦੀ ਤਿਆਰੀ ਕਰ ਰਹੇ ਸੀ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਪਰਿਵਾਰਾਂ ਸਮੇਤ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ ਜ਼ਿਆਦਾ ਸੀ, ਜਿਸ ਕਾਰਨ ਲੋਕ ਡਰ ਗਏ।
An earthquake with a magnitude of 4.4 on the Richter Scale hit Sonitpur, Assam at 8:03 am today: National Centre for Seismology pic.twitter.com/DyWlkF1TDQ
— ANI (@ANI) May 29, 2023
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਪਾਕਿਸਤਾਨ ‘ਚ ਭੂਚਾਲ ਆਇਆ ਸੀ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਸੀ। ਪਾਕਿਸਤਾਨ ਦੇ ਨਾਲ-ਨਾਲ ਭਾਰਤ ‘ਚ ਵੀ ਭੂਚਾਲ ਦਾ ਅਸਰ ਦੇਖਣ ਨੂੰ ਮਿਲਿਆ। ਜੰਮੂ ਕਸ਼ਮੀਰ, ਪੰਜਾਬ ਅਤੇ ਹਰਿਆਣਾ ਦੀ ਧਰਤੀ ਹਿੱਲ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਅਤੇ ਤਜ਼ਾਕਿਸਤਾਨ ਦੇ ਸਰਹੱਦੀ ਖੇਤਰ ‘ਚ ਸਥਿਤ ਸੀ।
ਪਿਛਲੇ ਦਿਨੀਂ ਭੂਚਾਲ ਨੇ ਤੁਰਕੀ ਅਤੇ ਸੀਰੀਆ ਨੂੰ ਤਬਾਹ ਕਰ ਦਿੱਤਾ ਸੀ। ਭੂਚਾਲ ਦੇ ਸਭ ਤੋਂ ਵੱਧ ਝਟਕੇ ਤੁਰਕੀ ਵਿੱਚ ਦੇਖੇ ਜਾ ਰਹੇ ਹਨ। ਉੱਥੇ ਕਈ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਇਮਾਰਤਾਂ ਦੇਖਦੇ ਹੀ ਦੇਖਦੇ ਢਹਿ ਗਈਆਂ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h