ਪੰਜਾਬ ਦੇ ਲੋਕਾਂ ਨੂੰ ਮਾਨ ਸਰਕਾਰ ਨੇ ਵੱਡੀ ਸਹੂਲਤ ਦਿੱਤੀ ਹੈ। ਹੁਣ ਲੋਕ ਘਰ ਬੈਠੇ ਰਜਿਸਟ੍ਰੀ 20 ਮਿੰਟਾਂ ਵਿਚ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਤੈਅ ਰਕਮ ਤੋਂ ਵੱਧ ਰੁਪਏ ਮੰਗਦਾ ਹੈ ਤਾਂ ਉਸ ਖਿਲਾਫ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।

ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿੱਚ ਈਜ਼ੀ-ਰਜਿਸਟਰੀ ਸਿਸਟਮ ਦੀ ਸ਼ੁਰੂਆਤ ਕੀਤੀ ਹੈ।






